11 ਕਰੋੜ 35 ਲੱਖ ਦੀ ਲਾਗਤ ਨਾਲ 7 ਪਿੰਡਾਂ ਵਿੱਚ ਸੀਵਰੇਜ ਦਾ ਕੰਮ ਹੋਵੇਗਾ ਮੁਕੰਮਲ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਸ਼ਹਿਰੀ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 11 ਕਰੋੜ 35 ਲੱਖ ਦੀ ਲਾਗਤ ਨਾਲ  ਮਿਉਂਸਿਪਲ ਕੌਂਸਲ ਵਿੱਚ ਸ਼ਾਮਲ ਹੋਏ ਰਾਮੇਵਾਲਾ ਅਤੇ ਨਿਜ਼ਾਮੂਦੀਨ ਸਮੇਤ  ਸੱਤ ਪਿੰਡਾਂ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਹੋਵੇਗਾ ਉਨ੍ਹਾਂ ਦੱਸਿਆ ਕਿ ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਲਈ ਟੈਂਡਰ ਲੱਗ ਚੁੱਕੇ ਹਨ   ਵਿਧਾਇਕ ਪਿੰਕੀ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ  ਛੇ ਕਰੋੜ ਦੀ ਲਾਗਤ ਨਾਲ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ ਅਤੇ ਲਾਈਟਾਂ ਵੀ ਲਗਾਈਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤਾਂ ਪਿੰਡਾਂ ਵਿੱਚ ਸ਼ਹਿਰਾਂ ਵਾਲੀਆਂ ਪੂਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ

Advertisements

ਵਿਧਾਇਕ ਪਿੰਕੀ ਨੇ ਦੱਸਿਆ ਕਿ ਚਾਰ ਕਰੋੜ ਦੀ ਲਾਗਤ ਨਾਲ ਇਨ੍ਹਾਂ ਪਿੰਡਾਂ ਵਿਚ ਪੀਣ ਯੋਗ ਪਾਣੀ ਦੀ ਸਪਲਾਈ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਹੈ ਇਸ ਮੌਕੇ ਮਿਊਂਸੀਪਲ ਕਮੇਟੀ ਦੇ ਪ੍ਰਧਾਨ ਰਿੰਕੂ ਗਰੋਵਰ ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਸਿੱਪੀ ਅਤੇ ਵਾਈਸ ਪ੍ਰਧਾਨ ਮਛੇਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਇਨ੍ਹਾਂ ਨੇ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਇਨ੍ਹਾਂ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਪੂਰੀਆਂ ਸੁੱਖ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ

LEAVE A REPLY

Please enter your comment!
Please enter your name here