ਜਿਲੇ ਵਿੱਚ 252 ਨਵੇ ਪਾਜੇਟਿਵ ਮਰੀਜ ਆਉਣ ਗਿਣਤੀ ਹੋਈ 16454,2 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1677 ਨਵੇ ਸੈਪਲ ਲਏ ਗਏ ਹਨ ਅਤੇ 2253  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 252 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16454 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 421799 ਸੈਪਲ ਲਏ ਗਏ ਹਨ ਜਿਨਾ ਵਿੱਚੋ 403985 ਸੈਪਲ ਨੈਗਟਿਵ , 2980 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1355  ਹੈ ਜਦ ਕਿ 15788 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 667 ਹੈ ।

Advertisements

ਜਿਲਾ ਹੁਸ਼ਿਆਰਪੁਰ ਦੇ 252 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 22 ਅਤੇ  230  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 2 ਮੌਤਾ ਹੋਈਆ ਹਨ (1) 50 ਸਾਲਾ ਪੁਰਸ਼ ਵਾਸੀ  ਭੂੰਗਾਂ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ   ਵਿਖੇ ਹੋਈ ਹੈ (2) 42  ਸਾਲਾ  ਔਰਤ ਵਾਸੀ ਬੈਕ ਕਲੋਨੀ ਹੁਸ਼ਿਆਰਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here