ਜ਼ਿਲ੍ਹਾ ਰੋਜ਼ਗਾਰ ਬਿਊਰੋ ’ਚ ਰੋਜ਼ਗਾਰ ਮੇਲਾ 19 ਅਪ੍ਰੈਲ ਨੂੰ

ਹੁਸ਼ਿਆਰਪੁਰ, 18 ਅਪ੍ਰੈਲ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਤ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਿੱਚ 19 ਅਪ੍ਰੈਲ ਨੂੰ  ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਬਿਊਰੋ, ਐਮ.ਐਸ.ਡੀ.ਸੀ. ਇਮਾਰਤ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿੱਚ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਏਅਰਟੈਲ ਪੇਮੈਂਟ ਬੈਂਕ, ਫੋਨ ਪੇ, ਲੂਮੀਨਸ ਲਿਵਗਾਰਡ, ਹੈਵਲਜ਼, ਡਾਈਕੇਨ, ਈ.ਜੀ.ਡੇ, ਵਿਸ਼ਾਲ ਮੈਗਾ ਮਾਰਟ, ਬਿਗ ਬਾਜ਼ਾਰ, ਮਾਈਕ੍ਰੋਟੈਕ ਆਦਿ ਕੰਪਨੀਆਂ ਵਲੋਂ 2000 ਆਸਾਮੀਆਂ ਲਈ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਵੱਧ ਤੋਂ ਵੱਧ ਤੋਂ ਨੌਜਵਾਨਾਂ ਨੂੰ ਇਸ ਰੋਜਗਾਰ ਮੇਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਕਿਹਾ ਕਿ ਜ਼ਰੂਰਤਮੰਦ ਨੌਜਵਾਨ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ pgrkam.com ’ਤੇ ਜਾ ਕੇ ਨੌਕਰੀ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਰੋਗਜਾਰ ਮੇਲਿਆਂ ਦੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੇਸਬੁੱਕ ਪੇਜ ਡੀਬੀਈਈ ਹੁਸ਼ਿਆਰਪੁਰ ਜਾਂ ਦਫ਼ਤਰ ਦੇ ਹੈਲਪ ਲਾਈਨ ਨੰਬਰ 62801-97708 ’ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here