ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 27 ਹਜ਼ਾਰ 971 ਮੀਟਰਕ ਟਨ ਕਣਕ ਦੀ ਆਮਦ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ : ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 01 ਲੱਖ 27 ਹਜ਼ਾਰ 91 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਇੱਕ ਲੱਖ 26 ਹਜ਼ਾਰ 507 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।

Advertisements

ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 30841 ਮੀਟਰਕ ਟਨ, ਮਾਰਕਫੈਡ ਵੱਲੋਂ 31068 ਮੀਟਰਕ ਟਨ, ਪਨਸਪ ਵੱਲੋਂ 33573 ਮੀਟਰਕ ਟਨ, ਵੇਅਰ ਹਊਸ ਵੱਲੋਂ 9428 ਮੀਟਰਕ ਟਨ ਅਤੇ  ਐਫ.ਸੀ.ਆਈ. ਵੱਲੋਂ 1645 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਨਾਲੋ-ਨਾਲ ਲਿਫ਼ਟਿੰਗ ਕਰਵਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਭੰਡਾਰ ਨਾ ਲੱਗਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਰਸਾਈਆਂ ਜਰੂਰੀ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਉਣ।  

ਮੰਡੀਆਂ ਵਿੱਚ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਲਗਵਾਉਣ ਦੇ ਮੱਦੇਨਜ਼ਰ ਮਾਰਕਿੰਗ ਕੀਤੀ ਗਈ ਹੈ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਨਾਲ ਮੰਡੀਆਂ ਵਿੱਚ ਅਨਾਊਂਸਮੈਂਟਾਂ ਕਰਵਾ ਕੇ ਮੰਡੀਆਂ ਵਿੱਚ ਹਾਜ਼ਰ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਆ ਵੀ ਜਾ ਰਿਹਾ ਹੈ।

ਉਹਨਾਂ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

LEAVE A REPLY

Please enter your comment!
Please enter your name here