ਕਿਸਾਨਾਂ ਨੂੰ ਦਾਨਾ ਮੰਡੀਆਂ ਵਿੱਚ ਨਹੀਂ ਆਉਂਣ ਦਿੱਤੀ ਜਾਵੇਗੀ ਕੋਈ ਵੀ ਪ੍ਰੇਸਾਨੀ: ਡਿਪਟੀ ਕਮਿਸ਼ਨਰ

ਪਠਾਨਕੋਟ: 19 ਅਪ੍ਰੈਲ 2021: ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਹੁਣ ਤੱਕ 4588 ਮੀਟਰਿਕ ਟਨ ਕਣਕ ਪਹੁੰਚੀ ਹੈ ਅਤੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3423 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ।

Advertisements

ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਵਿੱਚੋਂ 1533 ਮੀਟਰਿਕ ਟਨ ਪਨਗ੍ਰੇਨ, 95 ਮੀਟਰਿਕ ਟਨ ਮਾਰਕਫੈਡ, 145 ਮੀਟਰਿਕ ਟਨ ਪਨਸਪ, 900 ਮੀਟਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 750 ਮੀਟਰਿਕ ਟਨ ਐਫ.ਸੀ.ਆਈ  ਵੱਲੋਂ ਕਣਕ ਦੀ ਖਰੀਦ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਐਤਵਾਰ ਨੂੰ ਇੱਕ ਦਿਨ ਵਿੱਚ 1079 ਮੀਟਰਿਕ ਟਨ ਪਨਗ੍ਰੇਨ , 80 ਮੀਟਰਿਕ ਟਨ ਮਾਰਕਫੈਡ, 145 ਮੀਟਰਿਕ ਟਨ ਪਨਸਪ, 800 ਮੀਟਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 675 ਮੀਟਰਿਕ ਟਨ ਐਫ.ਸੀ.ਆਈ. ਵੱਲੋਂ ਕਣਕ ਦੀ ਖਰੀਦ ਕੀਤੀ ਗਈ ਸੀ ਇਸ ਤਰ੍ਹਾਂ ਐਤਵਾਰ ਨੂੰ ਵੱਖ ਵੱਖ ਮੰਡੀਆਂ ਵੱਲੋਂ 2779 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ ਸਬੰਧਤ ਵਿਭਾਗ ਵੱਲੋਂ ਵੱਖ ਵੱਖ ਮੰਡੀਆਂ ਦੇ ਲਈ ਅਧਿਕਾਰੀ ਨਿਯੂਕਤ ਕੀਤੇ ਗਏ ਹਨ ਤਾਂ ਜੋ ਕਿਸਾਨ ਨੂੰ ਮੰਡੀਆਂ ਵਿੱਚ ਪ੍ਰੇਸਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ ਦੀਆਂ ਹਦਾਇਤਾਂ ਦੇ ਨਾਲ ਨਾਲ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਖਰੀਦ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਜਾਵੇ ਅਤੇ ਕਿਸਾਨਾਂ ਨੂੰ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ ਅਤੇ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ਅਧੀਨ ਮੰਡੀਆਂ ਵਿੱਚ ਸੈਨੀਟਾਈਜਰ ਅਤੇ ਹੈਂਡਵਾਸ ਪਵਾਇੰਟ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਮੰਡੀਆਂ ਵਿੱਚ ਆਉਂਣ ਤੋਂ ਪਹਿਲਾ ਮਾਸਕ ਲਗਾ ਕੇ ਆਉਂਣ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖਣ।

LEAVE A REPLY

Please enter your comment!
Please enter your name here