ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਪੱਖ ਤੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ: ਜਸਮੇਲ ਸਿੰਘ

ਫਿਰੋਜ਼ਪੁਰ 19 ਅਪ੍ਰੈਲ:ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ  ਲੜਕੀਆਂ ਅਤੇ ਲੜਕਿਆਂ ਵੱਲੋਂ 98 ਪ੍ਰਤੀਸ਼ਤ ਤੋਂ ਵੀ ਵੱਧ ਅੰਕ ਪ੍ਰਾਪਤ ਕਰਕੇ ਇਹ ਮਿਸਾਲ ਪੇਸ ਕੀਤੀ ਗਈ ਹੈ ਕਿ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਪੱਖ ਤੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ।

Advertisements

ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਵੱਲੋਂ ਸਰਕਾਰੀ ਸਕੂਲਾਂ ਦੇ ਸੁਧਾਰ, ਸਿੱਖਿਆ, ਦਾਖਲਿਆਂ ਆਦਿ ਵਿਸ਼ਿਆਂ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਿੱਖਿਆਂ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ ਗਿਆ।

ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਦੀ ਪੜ੍ਹਾਈ ਵੀ ਸਰਕਾਰੀ ਸਕੂਲ ਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਨ੍ਹਾਂ ਦੀ ਧਰਮਪਤਨੀ ਸਰਕਾਰੀ ਸਕੂਲ ਤੋਂ ਪੜ੍ਹ ਕੇ ਐੱਮ.ਐੱਲ.ਏ (ਵਿਧਾਇਕ) ਬਣ ਸਕਦੀ ਹੈ ਤਾਂ ਤੁਹਾਡੇ ਬੱਚੇ ਵੀ ਐੱਮ.ਐੱਲ.ਏ, ਡੀਸੀ ਅਤੇ ਅਫਸਰ ਬਣ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੈਂ ਖੁਦ ਆਪਣਾ ਬੱਚਾ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਦੀ ਹਾਮੀ ਭਰਦਾ ਹਾਂ ਤੇ ਜ਼ਿਲ੍ਹੇ ਦੇ ਮਾਪਿਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਵੀ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਾਉਣ।   ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਇੰਗਲਿਸ਼ ਮੀਡੀਅਮ ਦੀ ਪੜ੍ਹਾਈ ਬੱਚਿਆਂ ਨੂੰ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਸਰਕਾਰੀ ਸਕੂਲ ਦਾ ਪੜਿਆ ਬੱਚਾ ਪ੍ਰਾਈਵੇਟ ਸਕੂਲ ਵਾਲੇ ਬੱਚਿਆਂ ਤੋਂ ਪੜ੍ਹਾਈ ਦੇ ਖੇਤਰ ਵਿੱਚ ਪਿੱਛੇ ਨਾ ਰਹਿ ਜਾਵੇ।

 ਇਸ ਮੌਕੇ ਮਹਿੰਦਰ ਸਿੰਘ ਸ਼ੈਲੀ ਜ਼ਿਲ੍ਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਟੀਮ, ਗੁਰਪ੍ਰੀਤ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ. ਸਕੂਲ ਬਜੀਦਪੁਰ, ਈਸਵਰ ਸ਼ਰਮਾ ਹੈੱਡਮਾਸਟਰ ਸਰਕਾਰੀ ਮਿਡਲ ਸਕੂਲ ਲੋਹਗੜ੍ਹ, ਲੈਕਚਰਾਰ ਰਾਕੇਸ਼ ਕੁਮਾਰ, ਬਲਕਾਰ ਸਿੰਘ ਗਿੱਲ ਅਤੇ ਸੁਖਵਿੰਦਰ ਸਿੰਘ ਭੁੱਲਰ ਹਾਜ਼ਰ ਸਨ।

LEAVE A REPLY

Please enter your comment!
Please enter your name here