ਨਿਰਮਲ ਕੁਮਾਰ ਨਗਰ ਕੌਂਸਲ ਸ਼ਾਮਚੁਰਾਸੀ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਸ਼ਾਮਚੁਰਾਸੀ/ਹੁਸ਼ਿਆਰਪੁਰ, 19 ਅਪ੍ਰੈਲ: ਐਮ.ਐਲ.ਏ. ਪਵਨ ਕੁਮਾਰ ਆਦੀਆ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਵਾਰਡ ਨੰਬਰ 8 ਤੋਂ ਕੌਂਸਲਰ ਨਿਰਮਲ ਕੁਮਾਰ ਨੂੰ ਨਗਰ ਕੌਂਸਲ ਸ਼ਾਮਚੁਰਾਸੀ ਦਾ ਸਰਬਸੰਮਤੀ ਨਾਲ ਪ੍ਰਧਾਨ ਅਤੇ  ਵਾਰਡ ਨੰਬਰ 4 ਤੋਂ ਕੌਂਸਲਰ ਕੁਲਜੀਤ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।  

Advertisements

ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਅੱਜ ਸਵੇਰੇ ਦੋਵਾਂ ਆਗੂਆਂ ਦੀ ਚੋਣ ਉਪਰੰਤ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਨਗਰ ਕੌਂਸਲ ਨੂੰ ਪ੍ਰਧਾਨ ਅਤੇ ਵਾਈਸ ਪ੍ਰਧਾਨ ਮਿਲਣ ਨਾਲ ਖੇਤਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਜੇਕਰ ਕੋਈ ਅਹਿਮ ਕੰਮ ਰਹਿੰਦੇ ਹੋਣਗੇ ਤਾਂ ਉਹ ਤਰਜ਼ੀਹ ਦੇ ਆਧਾਰ ’ਤੇ ਨੇਪਰੇ ਚਾੜ੍ਹੇ ਜਾਣਗੇ। ਆਦੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹਲਕਾ ਸ਼ਾਮਚੁਰਾਸੀ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਿਆ ਹੈ ਅਤੇ ਭਵਿੱਖ ਵਿੱਚ ਵੀ ਲੋੜੀਂਦੇ ਪ੍ਰਾਜੈਕਟਾਂ ਨੂੰ ਸਮੇਂ-ਸਮੇਂ ਸਿਰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਹਲਕਾ ਸ਼ਾਮਚੁਰਾਸੀ ਵਿਖੇ ਬਣੀ ਸਬ-ਤਹਿਸੀਲ ਅਤੇ ਢੋਲਬਾਹਾ ਵਿਖੇ ਬਣ ਰਹੇ ਸਰਕਾਰੀ ਕਾਲਜ ਆਦਿ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਐਮ.ਐਲ.ਏ. ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਬ-ਤਹਿਸੀਲ ਬਣਾਏ ਜਾਣ ਨਾਲ ਕਰੀਬ 75 ਪਿੰਡਾਂ ਦੇ ਵਸਨੀਕਾਂ ਨੂੰ ਬਹੁਤ ਵੱਡਾ ਲਾਭ ਹੋਇਆ ਹੈ ਅਤੇ ਹੁਣ ਉਨ੍ਹਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਰੋਜ਼ਾਨਾ ਦੇ ਕੰਮਾਂਕਾਰਾਂ ਲਈ ਹੁਸ਼ਿਆਰਪੁਰ ਨਹੀਂ ਜਾਣਾ ਪੈਂਦਾ। ਸਰਕਾਰੀ ਕਾਲਜ ਢੋਲਬਾਹਾ ਸਬੰਧੀ ਉਨ੍ਹਾਂ ਕਿਹਾ ਕਿ ਕਾਲਜ ਦੀ ਉਸਾਰੀ ਲਗਭਗ ਅੰਤਿਮ ਪੜਾਅ ’ਤੇ ਹੈ ਅਤੇ ਇਹ ਕਾਲਜ ਸ਼ੁਰੂ ਹੋਣ ਨਾਲ ਕੰਢੀ ਖੇਤਰ ਦੇ ਨੌਜਵਾਨਾਂ ਨੂੰ ਸਹਿਜੇ ਹੀ ਉਚੇਰੀ ਸਿੱਖਿਆ ਦੇ ਮੌਕੇ ਪ੍ਰਦਾਨ ਹੋ ਜਾਣਗੇ।

ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਮਾਰਕੀਟ ਕਮੇਟੀ ਚੇਅਰਮੈਨ ਰਜੇਸ਼ ਗੁਪਤਾ, ਕੌਂਸਲਰ ਬਲਵਿੰਦਰ ਕੌਰ, ਕੌਂਸਲਰ ਮਨਜੀਤ ਕੌਰ, ਕੌਂਸਲਰ ਹਰਭਜਨ ਕੌਰ, ਸੋਰਭ ਆਦੀਆ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here