ਹੁਣ ਸੇਵਾ ਕੇਂਦਰਾਂ ਚੋਂ ਲਈ ਜਾ ਸਕੇਗੀ ਫਰਦ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਫਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵੱਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਪ੍ਰਾਰਥੀ ਲੋਂੜੀਦੀ ਜਾਣਕਾਰੀ ਮੁਹੱਈਆ ਕਰਵਾ ਕੇ 20 ਰੁਪਏ ਫੀਸ ਸਹਿਤ ਹੁਣ ਸੇਵਾ ਕੇਂਦਰਾਂ ਵਿਚ ਫਰਦ ਦੀ ਕਾਪੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ 26 ਸੇਵਾ ਕੇਂਦਰਾਂ ਵਿਚ ਇਹ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਨਜਦੀਕੀ ਸੇਵਾ ਕੇਂਦਰਾਂ ਵਿਚ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Advertisements

LEAVE A REPLY

Please enter your comment!
Please enter your name here