ਕਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਨਯੋਗ ਜ਼ਿਲਾ ਅਤੇ ਸ਼ੈਸ਼ਨ ਜੱਜ ਨੇ ਅਦਾਲਤਾਂ ਦੇ ਕੰਮਕਾਜ ਨੂੰ ਕੁਝ ਸਮੇਂ ਲਈ ਘਟਾਉਣ ਦੇ ਦਿੱਤੇ ਨਿਰਦੇਸ਼

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਚਾਨਕ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਨੇ ਮਿਤੀ 30.04.2021 ਤੱਕ ਜ਼ਿਲ੍ਹਾ ਫਿਰੋਜ਼ਪੁਰ, ਜੀਰਾ ਅਤੇ ਗੁਰੂਹਰਸਹਾਏ ਦੀਆਂ ਸਾਰੀਆਂ ਅਦਾਲਤਾਂ ਦੇ ਕੰਮਕਾਜ ਨੂੰ ਕੁਝ ਸਮੇਂ ਲਈ ਘਟਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਅੱਜ ਜਾਰੀ ਕੀਤੇ ਹੁਕਮਾਂ ਵਿੱਚ ਲਿਖਿਆ ਹੈ ਕਿ ਬਹੁਤ ਹੀ ਜ਼ਰੂਰੀ ਕੇਸਾਂ ਜਿਵਂੇ ਕਿ ਜਮਾਨਤਾਂ, ਸਟੇਅ ਮਾਮਲੇ ਅਤੇ ਸਪੁਰਦਾਰੀ ਵਰਗੇ ਮਾਮਲਿਆਂ ਨੂੰ ਛੱਡ ਕੇ ਸਾਰੇ ਕੇਸਾਂ ਦੀਆਂ ਤਾਰੀਖਾਂ 30 ਤਾਰੀਖ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ ।

Advertisements

ਉਨ੍ਹਾਂ ਇਸ ਵਿਸ਼ੇ ਵਿੱਚ ਜਾਣਕਾਰੀ ਦਿੰਦਿਆਂ ਇਹ ਵੀ ਕਿਹਾ ਕਿ ਸਾਰੀਆਂ ਜਨਤਕ ਥਾਵਾਂ ਤੇ ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਡਾਕਟਰ ਸਾਹਬਿਾਨਾਂ ਅਤੇ ਕਰੋਨਾਂ ਮਾਹਿਰਾਂ ਦੇ ਦਿਸ਼ਾਂ ਨਿਰਦੇਸ਼ਾ ਦੀ ਸਖਤੀ ਨਾਲ ਪਾਲਨਾ ਕਰਨ ਦੇ ਆਦੇਸ਼ ਦਿੱਤੇ ਹਨ ਕਿ ਹਰ ਕੋਈ ਵਿਅਕਤੀ ਦੂਸਰੇ ਵਿਅਕਤੀ ਤੋਂ 2 ਗਜ਼ ਦੀ ਦੂਰੀ ਬਣਾ ਕੇ ਰੱਖੋ, ਆਪਣੇ ਨੱਕ ਅਤੇ ਮੂੰਹ ਨੂੰ ਮਾਸਕ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖ, ਬਿਨਾਂ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲੋ, ਜੇਕਰ ਕਿਸੇ ਵੀ ਵਿਅਕਤੀ ਨੂੰ ਖੰਘ, ਜੁਕਾਮ ਲੱਗਿਆ ਹੋਵੇ ਤਾਂ ਤੁਰੰਤ ਡਾਕਟਰ ਸਾਹਿਬ ਕੋਲ ਜਾ ਕੇ ਪੂਰਾ ਚੈਕਅੱਪ ਕਰਵਾਓ, ਸੈਨੇਟਾਈਜ਼ਰ ਦੀ ਵਰਤੋਂ ਕਰੋ ਆਪਣੇ ਹੱਥਾਂ ਨੂੰ ਹਮੇਸ਼ਾ ਸਾਫ ਰੱਖੋ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਜੋ । ਕਰੋਨਾ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਵਾਈ ਜਾ ਰਹੀ ਹੈ ਵੱਧ ਤੋਂ ਵੱਧ ਲੋਕ ਇਸ ਵੈਕਸੀਨ ਦਾ ਲਾਭ ਲਓ ਅਤੇ ਹੋਰ ਵੀ ਕਰੋਨਾ ਨਾਲ ਸਬੰਧਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਇਆ ਜਾਵੇ ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੱਸਿਆ ਕਿ ਕੋਈ ਵੀ ਵਕੀਲ ਸਾਹਿਬਾਨ ਅਤੇ ਉਨ੍ਹਾਂ ਦੇ ਸਹਾਇਕ ਜਾਂ ਆਮ ਜਨਤਾ ਨੂੰ ਕਚਹਿਰੀਆਂ ਵਿੱਚ ਘੱਟ ਤੋਂ ਘੱਟ ਹੀ ਆਉਣ ਦੀ ਆਗਿਆ ਦਿੱਤੀ ਜਾਵੇ । ਜ਼ਿਲ੍ਹਾ ਕਚਹਿਰੀਆਂ ਦੇ ਨਾਲ ਨਾਲ ਇਹ ਸਾਰੀਆਂ ਪਾਬੰਦੀਆਂ ਏ. ਡੀ. ਆਰ ਸੈਂਟਰ ਵਿਖੇ ਵੀ ਲਾਗੂ ਕੀਤੀਆਂ ਜਾਣ । ਇਸ ਦੇ ਨਾਲ ਸਾਰੀ ਜੁਡੀਸ਼ੀਅਲ ਬਿਲਡਿੰਗ ਅਤੇ ਏ. ਡੀ. ਆਰ ਸੈਂਟਰ ਨੂੰ ਸੈਨੇਟਾਈਜ ਵੀ ਕੀਤਾ ਜਾਵੇ । ਸੋ ਅੰਤ ਵਿੱਚ ਮਾਨਯੋਗ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਲੋਕਾਂ ਨੂੰ ਨਿਮਰਤਾ ਸਹਿਤ ਇਹੀ ਅਪੀਲ ਕੀਤੀ ਗਈ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੁੰਦਾ ਹੈ ਇਸ ਲਈ ਅਸੀਂ ਸਾਰਿਆਂ ਨੇ ਇਹ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰੋਨਾ ਨੂੰ ਹਰਾ ਕੇ ਇੱਕ ਨਵੇਂ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਕਰਨੀ ਹੈ ਕ੍ਰਿਪਾ ਕਰਕੇ ਸਾਰੇ ਫਿਰੋਜ਼ਪੁਰ ਵਾਸੀ ਇਸ ਕਰੋਨਾ ਮਹਾਂਮਾਰੀ ਵਿਰੁੱਧ ਜੰਗ ਵਿੱਚ ਸਾਡਾ ਸਾਥ ਦੇਣ ।

LEAVE A REPLY

Please enter your comment!
Please enter your name here