ਕੋਈ ਵੀ ਸਰਕਾਰੀ ਸਕੂਲ ਦਸਤਾਵੇਜਾਂ ਦੀ ਕਮੀ ਕਾਰਨ ਬੱਚੇ ਨੂੰ ਦਾਖਲੇ ਤੋਂ ਇਨਕਾਰ ਨਹੀਂ ਕਰੇਗਾ-ਸਿੱਖਿਆ ਅਧਿਕਾਰੀ

ਪਠਾਨਕੋਟ: 20 ਅਪ੍ਰੈਲ 2021: ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਮਾਪਿਆਂ ਅਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿੱਥੇ ਵੱਖ ਵੱਖ ਤਰੀਕਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਹੋਰਨਾਂ ਗੈਰ-ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕਿ੍ਰਆ ਵੀ ਬੇਹੱਦ ਸਰਲ ਕਰ ਦਿੱਤੀ ਗਈ ਹੈ।    

Advertisements

ਗੈਰ ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਪ੍ਰਕਿ੍ਰਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲਾਂ ਵਿੱੱਚ ਦਾਖਲਾ ਲੈਣ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਮਹਿਜ਼ ਦਸਤਾਵੇਜ਼ਾਂ ਦੀ ਘਾਟ ਕਾਰਨ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਮਾਪਿਆਂ ਨੇ ਸਰਕਾਰੀ ਸਕੂਲ ਨੂੰ ਆਪਣੇ ਬੱਚੇ ਦੇ ਦਾਖਲੇ ਲਈ ਇੱਕ ਅਰਜੀ ਦੇਣੀ ਹੋਵੇਗੀ। ਅੱਠਵੀਂ ਜਮਾਤ ਤੱਕ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ ਅਧੀਨ ਉਮਰ ਅਨੁਸਾਰ ਦਾਖਲਾ ਦਿੱਤਾ ਜਾ ਸਕੇਗਾ। ਗੈਰ ਸਰਕਾਰੀ ਸਕੂਲ ਵਿੱਚੋਂ ਹਟਕੇ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੇ ਸਕੂਲ ਵਿੱਚੋਂ ਸਕੂਲ ਛੱਡਣ ਦਾ ਜਾਂ ਕਿਸੇ ਵੀ ਹੋਰ ਪ੍ਰਕਾਰ ਦੇ ਦਸਤਾਵੇਜ਼ ਦੀ ਜਰੂਰਤ ਨਹੀਂ।

ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੇ ਸਕੂਲ ਨੂੰ ਸਿਰਫ਼ ਆਪਣਾ ਆਧਾਰ ਕਾਰਡ ਦੇਣਾ ਹੋਵੇਗਾ।ਆਧਾਰ ਨੰਬਰ ਨਾਲ ਹੀ ਵਿਦਿਆਰਥੀ ਦੀ ਸਾਰੀ ਜਾਣਕਾਰੀ ਈ-ਪੰਜਾਬ ਪੋਰਟਲ ਤੋਂ ਚੈੱਕ ਕੀਤੀ ਜਾ ਸਕੇਗੀ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਹਨ ਤਾਂ ਵੀ ਉਸ ਵਿਦਿਆਰਥੀ ਨੂੰ ਦਾਖਲਾ ਦੇ ਕੇ ਇਸ ਤਰ੍ਹਾਂ ਦੇ ਲੋੜੀਂਦੇ ਦਸਤਾਵੇਜ਼ ਬਾਅਦ ਵਿੱਚ ਤਿਆਰ ਕਰਵਾ ਲਏ ਜਾਣ।ਇਸ ਮੌਕੇ ਤੇ ਜਿਲ੍ਹਾ ਐਮਆਈਐਸ ਕੋਆਰਡੀਨੇਟਰ ਮੁਨੀਸ ਗੁਪਤਾ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸੋਰ, ਰਮੇਸ ਸਰਮਾ, ਮੁਨੀਸ ਕੁਮਾਰ, ਡੀਐਸਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਬਿ੍ਰਜ ਰਾਜ ਆਦਿ ਹਾਜਰ ਸਨ।

LEAVE A REPLY

Please enter your comment!
Please enter your name here