ਕੋਵਿਡ-19 ਮਹਾਂਮਾਰੀ ਫੈਲਣ ਤੋਂ ਰੋਕਣ ਲਈ ਨਵੀਂਆਂ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ: 20 ਅਪ੍ਰੈਲ 2021: ਪੰਜਾਬ ਸਮੇਤ ਪੂਰੇ ਦੇਸ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵੱਲੋਂ ਪ੍ਰਾਪਤ ਦਿਸਾ ਨਿਰਦੇਸਾਂ ਅਨੁਸਾਰ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਕੋਵਿਡ ਦੇ ਚਲਦਿਆਂ ਜਿਲ੍ਹੇ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਹਨ, ਜੋ ਕਿ 30 ਅਪ੍ਰੈਲ ਤੱਕ ਲਾਗੂ ਰਹਿਣਗੇ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ,ਸਵੀਮਿੰਗ ਪੂਲ ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਸਨੀਵਾਰ ਤੱਕ ਹੋਮ ਡਿਲਿਵਰੀ ਲਈ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਸਰਵਿਸ ਦੇ ਸਕਦੇ ਹਨ ਪਰ ਐਤਵਾਰ ਨੂੰ ਪੂਰੀ ਤਰ੍ਹਾਂ ਨਾਲ ਬੰਦ ਰਹਿਣਗੇ।

Advertisements

ਹੁਕਮਾਂ ਅਨੁਸਾਰ ਜਿਲ੍ਹੇ ਵਿੱਚ ਵਿਆਹ ਤੇ ਸੰਸਕਾਰ ਸਮੇਤ 20 ਤੋਂ ਜਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਰਹੇਗੀ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ ਲਈ ਜਿਲ੍ਹਾ ਪ੍ਰਸਾਸਨ ਦੀ ਅਗਾਊਂ ਮਨਜੂਰੀ ਜਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਆਹ ਅਤੇ ਸੰਸਕਾਰ ਲਈ ਮਨਜੂਰੀ ਲਈ ਇੱਕ ਹਲਫੀਆ ਬਿਆਨ ਦੇਣਾ ਹੋਵੇਗਾ ਕਿ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨ੍ਹਾਂ ਨੂੰ ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿੱਚ ਰਹਿਣਾ ਪਵੇਗਾ ਤੇ ਟੈਸਟ ਕਰਵਾਉਣਾ ਹੋਵੇਗਾ।

ਇਸ ਤੋਂ ਇਲਾਵਾ ਜਿਲ੍ਹੇ ਵਿੱਚ ਵਿਆਹਾਂ ਸਮਾਗਮਾਂ ਸਮੇਤ ਰਾਤ ਦੇ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਾਲਾਂਕਿ ਜਹਾਜ, ਟ੍ਰੇਨਾਂ, ਬੱਸਾਂ ਆਦਿ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਦੇ ਨਾਲ ਨਾਲ ਉਦਯੋਗਾਂ ਨੂੰ ਚਲਾਉਣ ਸਮੇਤ ਸਾਰੀਆਂ ਜਰੂਰੀ ਗਤੀਵਿਧੀਆਂ ਨੂੰ ਕਰਫਿਊ ਪਾਬੰਦੀਆਂ ਤੋਂ ਛੋਟ ਹੋਵੇਗੀ।  ਹੁਕਮਾਂ ਅਨੁਸਾਰ ਬੱਸਾਂ, ਟੈਕਸੀਆਂ ਅਤੇ ਆਟੋ ਆਦਿ ਜਨਤਕ ਟਰਾਂਸਪੋਰਟ ਵਿੱਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀ ਸਦੀ ਰੱਖੀ ਜਾਵੇਗੀ। ਜਰੂਰੀ ਸੇਵਾਵਾਂ ਤੋਂ ਇਲਾਵਾ ਸਾਰੇ ਮਾਲ, ਮਾਰਕਿਟ ਦੁਕਾਨਾਂ ਰੇਸਟੋਰੇਂਟ ਸਮੇਤ ਹੋਟਲ ਐਤਵਾਰ ਨੂੰ ਬੰਦ ਰਹਿਣਗੇ। ਸਾਰੀਆਂ ਹਫ਼ਤਾਵਾਰੀ ਮਾਰਕਿਟ ਬੰਦ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਵਿਆਹ ਸੋਮਵਾਰ ਤੋਂ ਸਨੀਵਾਰ ਤੱਕ ਸਵੇਰੇ 5 ਤੋਂ ਰਾਤ 8 ਵਜੇ ਤੱਕ ਕਰਨ ਦੀ ਆਗਿਆ ਹੋਵੇਗੀ ਪਰ ਐਤਵਾਰ ਨੂੰ ਕੇਵਲ ਮੈਰਿਜ ਪੈਲੇਸ ਵਿੱਚ ਸਵੇਰੇ 5 ਤੋਂ ਰਾਤ 8 ਵਜੇ ਤੱਕ ਮੈਰਿਜ ਕਰਨ ਦੀ ਆਗਿਆ ਹੈ ਪਰ ਹੋਟਲ ਪੂਰੀ ਤਰ੍ਹਾਂ ਨਾਲ ਬੰਦ ਰਹਿਣਗੇ ਅਤੇ ਹੋਟਲ ਵਿੱਚ ਐਤਵਾਰ ਨੂੰ ਵਿਆਹ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here