
ਗੁਰਦਾਸਪੁਰ, 21 ਅਪ੍ਰੈਲ: ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਸ੍ਰੀਮਤੀ ਐਸ.ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਜਿਲੇ ਦੀਆਂ ਮੰਡੀਆਂ ਵਿਚ 203148 ਮੀਟਰਕ ਟਨ ਕਣਕ (20 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 188235 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 61153 ਮੀਟਰਕ ਟਨ, ਮਾਰਕਫੈੱਡ ਵਲੋਂ 48233 ਮੀਟਰਕ ਟਨ, ਪਨਸਪ ਵਲੋਂ 43160 ਮੀਟਰਕ ਟਨ, ਵੇਅਰਹਾਊਸ ਵਲੋਂ 25645 ਅਤੇ ਐਫ.ਸੀ.ਆਈ ਵਲੋਂ 10044 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚ 44 ਫੀਸਦ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਮੌਸਮ ਦੀ ਖਰਾਬ ਹੋਣ ਕਰਕੇ ਮੀਂਹ ਪੈਣ ਕਾਰਨ ਚੁਕਾਈ ਵਿਚ ਕਮੀ ਆਈ ਹੈ। ਉਨਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ 9 ਕਰੋੜ 2 ਲੱਖ 89 ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ।
ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ। ਉਨਾਂ ਕਿਹਾ ਕਿ ਕਣਕ ਦੇ ਇਕ-ਇਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।










