ਮੌਸਮ ਵਿੱਚ ਆਈ ਤਬਦੀਲੀ ਦੇ ਚਲਦਿਆਂ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਸੰਭਾਲ ਦੇ ਪੁਖਤਾ ਪ੍ਰਬੰਧ: ਸੰਯਮ ਅਗਰਵਾਲ

ਪਠਾਨਕੋਟ(ਦ ਸਟੈਲਰ ਨਿਊਜ਼)। ਜ਼ਿਲ੍ਹਾ ਪਠਾਨਕੋਟ ਵਿੱਚ ਬੀਤੀ ਰਾਤ ਤੋਂ ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਬੁੱਧਵਾਰ ਨੂੰ ਬਾਰਿਸ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਈ ਅਤੇ ਵੱਖ ਵੱਖ ਮੰਡੀਆਂ ਵਿੱਚ ਆਈ ਕਣਕ ਦੀਆਂ ਢੇਰੀਆਂ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਨਾਲ ਢੱਕਿਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਾਰਿਸ ਤੋਂ ਕਣਕ ਦੀ ਸੰਭਾਲ ਲਈ ਵਿਭਾਗੀ ਸਬੰਧਿਤ ਅਧਿਕਾਰੀਆਂ ਨੂੰ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਆਦਿ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਸਨ ਕਿ ਉਹ ਆੜ੍ਹਤੀਆਂ ਨਾਲ ਰਾਬਤਾ ਰੱਖਣ ਅਤੇ ਮੀਂਹ ਦੇ ਮੋਸਮ ਨੂੰ ਧਿਆਨ ਵਿਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਦਾਣਾ ਮੰਡੀ ਵਿਚ ਤਰਪਾਲਾਂ ਦਾ ਢੁੱਕਵਾਂ ਪ੍ਰਬੰਧ ਕਰਕੇ ਰੱਖਣ।

Advertisements

ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪਿਛਲੇ ਹਫਤੇ ਭਰ ਤੋਂ ਮੰਡੀਆਂ ਵਿਚ ਕਣਕ ਦੀ ਆਮਦ ਵਿੱਚ ਤੇਜੀ ਆਈ,ਪਰ ਬੁੱਧਵਾਰ ਨੂੰ ਮੋਸਮ ਵਿੱਚ ਆਈ ਤਬਦੀਲੀ ਦੇ ਚਲਦਿਆਂ ਕਣਕ ਦੀ ਆਮਦ ਪਹਿਲਾਂ ਨਾਲੋਂ ਘੱਟ ਹੋਈ, ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਕਣਕ ਦੀ ਕਟਾਈ ਇਸ ਅਧਾਰ ਤੇ ਕਰਨ ਕਿ ਕਣਕ ਵਿੱਚ ਨਮੀ ਦੀ ਮਾਤਰਾ ਜਿਆਦਾ ਨਾ ਹੋਵੇ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ਹੋਣ ਲਈ ਇੰਤਝਾਰ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਮੌਸਮ ਖਰਾਬ ਹੋਣ ਤੇ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਆਦਿ ਨਾਲ ਢੱਕਿਆ ਗਿਆ ਹੈ । ਉਨਾਂ ਅੱਗੇ ਕਿਹਾ ਕਿ ਇਸ ਤੋ ਇਲਾਵਾ ਕੋਵਿਡ-19 ਦੇ ਮੱਦੇਨਦਰ ਜਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਦਾ ਖਿਆਲ ਰੱਖਿਆ ਗਿਆ ਹੈ।

ਇਸ ਮੌਕੇ ਸ੍ਰੀ ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਮੰਡੀਆਂ ਵਿਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਹਨ ਅਤੇ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਹੈ। ਮੰਡੀਆਂ ਵਿਚ ਬਾਰਦਾਨੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਪਹਿਲਾਂ ਤੋਂ ਹੀ ਬਾਰਦਾਨੇ ਦੀ ਜਰੂਰਤ ਨੂੰ ਪੂਰਾ ਕੀਤਾ ਗਿਆ ਹੈ ਪਰ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਆਦੇਸ ਜਾਰੀ ਹੋਏ ਹਨ ਕਿ ਕਣਕ ਦੀ ਲਿਫਟਿੰਗ ਵਿੱਚ ਦੇਰੀ ਨਾ ਹੋਵੇ ਅਤੇ ਕਣਕ ਦੀ ਸਮੇਂ ਸਿਰ ਭਰਾਈ ਕਰਨ ਲਈ ਅਗਰ ਬਾਰਦਾਨੇ ਦੀ ਲੋੜ ਪੈਂਦੀ ਹੈ ਤਾਂ ਆਢਤੀ ਅਪਣੇ ਕੋਲੋ ਬਾਰਦਾਨਾ ਦੀ ਖਰੀਦ ਕਰ ਸਕਦੀ ਹੈ ਜਿਸ ਦੀ ਅਦਾਇਗੀ ਸਰਕਾਰ ਪ੍ਰਤੀ ਬੋਰੀ 41.90 ਰੁਪਏ ਦੇ ਹਿਸਾਬ ਨਾਲ ਕੀਤੀ ਜਾਵੇਗੀ, ਉਨ੍ਹਾਂ ਆਢਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਰਦਾਨੇ ਦੀ ਕਮੀ ਨੂੰ ਦੂਰ ਕਰਨ ਲਈ ਬਾਰਦਾਨੇ ਦੀ ਖਰੀਦ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਣਕ ਦੀ ਭਰਾਈ ਦੇ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।

LEAVE A REPLY

Please enter your comment!
Please enter your name here