ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ: ਡਾ. ਧਰਮਬੀਰ

ਤਰਨ ਤਾਰਨ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇੇ। ਇਸ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। 

ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ।ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸ਼ੋਸਲ ਡਿਸਟੈਸਿੰਗ ਦੀ ਪਾਲਣਾ ਕਰਨ ਦੇ ਨਾਲ ਥਰਮਲ ਸਕੈਨਰ, ਮਾਸਕ, ਸ਼ੈਨੀਟਾਇਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਇੱਕੋ-ਦਮ ਭੀੜ ਨਾ ਪਵੇ ਇਸ ਲਈ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਮੰਡੀ ਵਿੱਚ ਕਜ਼ਣਕ ਲਿਆਉਣ ਲਈ ਪਾਸ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 30 ਬਾਈ 30 ਫੁੱਟ ਦੇ ਖਾਨੇ ਬਣਾਏ ਗਏ ਹਨ ਤਾਂ ਜੋ ਕਿਸਾਨ ਸੋਸਲ ਡਿਸਟੈਂਸਿੰਗ ਦਾ ਖਿਆਲ ਰੱਖਦਿਆਂ ਆਪਣੀ ਫਸਲ ਵੇਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਮੰਡੀਆਂ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਡਾ. ਅਗਨੀਹੋਤਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 6 ਲੱਖ 80 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here