ਸੇਫ਼ਟੀ ਪ੍ਰੋਟੋਕਾਲ ਹੈਲਮੈਟ ਵਾਂਹ ਹਨ, ਜੋ ਘਾਤਕ ਹਾਦਸਿਆਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ : ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ(ਦ ਸਟੈਲਰ ਨਿਊਜ਼)। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੇਫ਼ਟੀ ਪ੍ਰੋਟੋਕੋਲ ਹੈਲਮਟ ਵਾਂਗ ਹਨ, ਜੋ ਘਾਤਕ ਦੁਰਘਟਨਾਵਾਂ ਤੋਂ ਪਹਿਨਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ । ਇਸੇ ਤਰ੍ਹਾਂ ਕੋਰੋਨਾ ਵਾਇਰਸ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਲਾਗੂ ਇਹ ਸੁਰੱਖਿਆ ਸਾਵਧਾਨੀਆਂ ਵੱਡੇ ਜਨਤਕ ਹਿੱਤਾਂ ਲਈ ਹਨ ਨਾ ਕਿ ਕਿਸੇ ਵਿਅਕਤੀਗਤ ਲਾਭ ਲਈ। ਪੁਲਿਸ ਕਮਿਸ਼ਨਰ, ਜੋ ਸ਼ਹਿਰ ਦੇ ਦੌਰੇ ‘ਤੇ ਸਨ, ਨੇ ਅੱਜ ਸੂਬਾ ਸਰਕਾਰ ਵੱਲੋਂ ਐਲਾਨੀਆਂ ਨਵੀਆਂ ਕੋਵਿਡ -19 ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੁਲਿਸ ਦੀ ਤਿਆਰੀ ਦਾ ਜਾਇਜ਼ਾ ਲਿਆ। ਮਾਡਲ ਟਾਊਨ ਮਾਰਕੀਟ ਵਿਖੇ ਇੱਕ ਫੇਸਬੁੱਕ ਲਾਈਵ ਲਈ ਜਾਂਦੇ ਹੋਏ ਪੁਲਿਸ ਕਮਿਸ਼ਨਰ ਨੇ ਸਮੁੱਚੇ ਨਾਗਰਿਕਾਂ ਨੂੰ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਸ਼੍ਰੀ ਭੁੱਲਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਲਈ ਇਨ੍ਹਾਂ ਨੂੰ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਇਹ ਸਾਡੇ ਸਾਰਿਆਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ ।

Advertisements

ਪੁਲਿਸ ਕਮਿਸ਼ਨਰ ਨੇ ਵੱਖ-ਵੱਖ ਨਾਕਿਆਂ ਵਿਖੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸੁਰੱਖਿਆ ਸਾਵਧਾਨੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਅਤੇ ਮਾਸਕ ਨਾ ਪਹਿਨਣ ਵਾਲਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਤਾਜ਼ਾ ਕੋਵਿਡ -19 ਮਾਮਲਿਆਂ ਵਿੱਚ ਵਾਇਰਸ ਤੋਂ ਬਚਾਅ ਲਈ ਮਾਸਕ ਇਕੋ ਇਕ ਰਸਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਾਈਟ ਕਰਫਿਊ ਦੇ ਸਮੇਂ ਨੂੰ ਇਕ ਘੰਟਾ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ਤੱਕ ਵਧਾਉਣ, ਸਾਰੇ ਬਾਰਾਂ, ਸਿਨੇਮਾ ਹਾਲਾਂ, ਜਿੰਮ, ਸਪਾਅ, ਕੋਚਿੰਗ ਸੈਂਟਰਾਂ, ਸਪੋਰਟਸ ਕੰਪਲੈਕਸਾਂ ਨੂੰ ਬੰਦ ਕਰਨ, ਸਿਰਫ਼ ਟੇਕਅਵੇ ਅਤੇ ਹੋਮ ਡਲਿਵਰੀ ਲਈ ਸੋਮਵਾਰ ਤੋਂ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲ ਨੂੰ ਖੋਲ੍ਹਣਾ ਯਕੀਨੀ ਬਣਾਉਣ ਤੋਂ ਇਲਾਵਾ ਵਿਆਹ/ਸਸਕਾਰ ਮੌਕੇ 20 ਤੋਂ ਵੱਧ ਵਿਅਕਤੀਆਂ ਦੇ ਇਕੱਠਾਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕਿਹਾ। ਸ਼੍ਰੀ ਭੁੱਲਰ ਨੇ ਇਹ ਵੀ ਜ਼ਿਕਰ ਕੀਤਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਆਰ.ਟੀ-ਪੀਸੀਆਰ ਦਾ ਸੈਂਪਲ ਦੇਣ ਸਮੇਂ ਗਲਤ ਪਤਾ ਅਤੇ ਮੋਬਾਇਲ ਨੰਬਰ ਲਿਖਾ ਦਿੰਦੇ ਹਨ, ਜਿਸ ਨਾਲ ਸਿਹਤ ਕਰਮੀਆਂ ਨੂੰ ਜੇਕਰ ਅਜਿਹਾ ਕੋਈ ਵਿਅਕਤੀ ਕੋਵਿਡ ਪਾਜ਼ੀਟਿਵ ਆ ਜਾਂਦਾ ਹੈ ਤਾਂ ਉਸ ਨੂੰ ਤਲਾਸ਼ ਕਰਨ ਵਿੱਚ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਹ ਵਿਅਕਤੀ ਨਾ ਕੇਵਲ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਂਦਾ ਹੈ ਸਗੋਂ ਦੂਸਰਿਆਂ ਲਈ ਵੀ ਖ਼ਤਰਾ ਬਣਦਾ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਇਸ ਤਰ੍ਹਾਂ ਦੇ ਰੁਝਾਨ ਨੂੰ ਛੱਡਣਾ ਚਾਹੀਦਾ ਹੈ।

LEAVE A REPLY

Please enter your comment!
Please enter your name here