ਕਣਕ ਦੀ ਖੜੀ ਫਸਲ ਵਿੱਚ ਨਮੀ ਦੀ ਮਾਤਰਾ ਸਹੀ ਹੋਣ ਤੇ ਹੀ ਕੀਤੀ ਜਾਵੇ ਕਟਾਈ,ਤਾਂ ਜੋ ਮੰਡੀਆਂ ਵਿੱਚ ਨਾ ਕਰਨਾ ਪਵੇ ਕਣਕ ਵੇਚਣ ਲਈ ਇੰਤਜਾਰ

ਪਠਾਨਕੋਟ: 22 ਅਪ੍ਰੈਲ 2021: ਪਿਛਲੇ ਕੂਝ ਦਿਨ੍ਹਾਂ ਤੋਂ ਮੋਸਮ ਦੀ ਖਰਾਬੀ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੇ ਸਹੀ ਪੱਧਰ ਤੇ ਨਮੀ ਦੀ ਮਾਤਰਾ ਆਉਂਣ ਲਈ ਇੰਤਜਾਰ ਕਰਨਾ ਪੈ ਸਕਦਾ ਹੈ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਮੀਂਹ ਦੇ ਕਾਰਨ ਗਿੱਲੀ ਹੋਈ ਕਣਕ ਦੀ ਖੜੀ ਫਸਲ ਦੀ ਤੱਦ ਹੀ ਕਟਾਈ ਕੀਤੀ ਜਾਵੇ ਜਦੋਂ ਤੱਕ ਉਸ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ। ਇਹ ਪ੍ਰਗਟਾਵਾ ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸ਼ਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਲੂ ਹਾੜ੍ਹੀ ਦੌਰਾਨ ਮੰਡੀਆਂ ਵਿੱਚ ਕਣਕ ਦੀ  ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ ਪਰ ਵਿਸ਼ਵ ਪੱਧਰ ਤੇ ਕਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜਨ ਪਿਛਲੇ ਸਾਲ ਵਾਂਗ ਹੀ ਰਹਿਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਕਿਸਾਨ ਭਰਾਵਾਂ ਨੂੰ ਕਣਕ ਦੀ ਕਟਾਈ ਅਤੇ ਮੰਡੀਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਜ਼ਰੂਰਤ ਪੈ ਸਕਦੀ ਹੈ।

Advertisements

ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ। ਜੇਕਰ ਦਾਣੇ ਦੰਦਾਂ ਨਾਲ ਦਬਾਉਣ ਤੇ ਕੜੱਕ ਕਰਕੇ ਟੁੱਟਣ ਤਾਂ ਸਮਝੋ ਨਮੀਂ ਦੀ ਮਾਤਰਾ ਪੂਰੀ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ, ਇਸ ਲਈ ਜ਼ਰੂਰੀ ਹੈ ਫਸਲ ਚੰਗੀ ਤਰਾਂ ਪੱਕਣ ਤੇ ਹੀ ਕੱਟੀ ਜਾਵੇ। ਕਿਸਾਨਾਂ ਨੂੰ ਪੰਜਾਬ  ਅਤੇ ਸਿਹਤ ਵਿਭਾਗ  ਵੱਲੋਂ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਨਾਉਣਾ ਪੈਣਾ ਹੈ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨਾਂ ਵਿੱਚ ਸਮਾਜਿਕ ਦੂਰੀ,ਸਾਫ ਸਫਾਈ ਦਾ ਧਿਆਨ ਵੀ ਰੱਖਣਾ ਪੈਣਾ ਹੈ। ਜੇਕਰ ਹੇਠ ਲਿਖੀਆਂ ਕੁਝ ਗੱਲਾਂ ਦਾ ਖਿਆਲ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਅਤੇ ਮੰਡੀਆਂ ਵਿੱਚ ਕਣਕ ਦੀ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ,ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚਗਿਆੜਿਆ ਕਾਰਨ, ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ।ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਤਰੀ ਤੋਂ ਚੈੱਕ ਕਰਵਾ ਲਈ ਜਾਵੇ ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆਂੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।ਕੰਬਾਈਨ ਹਾਰਵੈਸਟਰ ਨੂੰ ਖੰਬਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣ ਤੋਂ ਬਚਾਇਆ ਜਾਣਾ ਚਾਹੀਦਾ ਹੈ। ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਦੇ ਦੋ ਵਟਸਐਪ ਨੰ. 9646106835 / 9646106836 ਜਾਰੀ ਕੀਤੇ ਹਨ ਜਿਸ ਤੇ ਕੋਈ ਵੀ ਕਿਸਾਨ ਬਿਜਲੀ ਦੀਆਂ ਢਿੱਲੀਆਂ ਤਾਰਾਂ,ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਫੋਟੋ ਪੂੂਰਾ ਪਤਾ ਅਤੇ ਜੀ ਪੀ ਐਸ ਲੋਕੇਸ਼ਨ ਭੇਜ ਸਕਦਾ ਹੈ।ਇਸ ਕੰਮ ਨੁੰ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ।ਇਸ ਤਰਾਂ ਕਰਨ ਨਾਲ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਕੰਬਾਈਨ ਚਲਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਸਾਮ 7 ਵਜੇ ਤੱਕ ਹੋਵੇਗਾ।ਕੰਬਾਈਨ ਉੱਪਰ ਡਰਾਈਵਰ ਸਮੇਂ ਚਾਰ ਕਾਮੇ ਮੌਜੂਦ ਰਹਿ ਸਕਦੇ ਹਨ ਅਤੇ ਸਾਰੇ ਆਪਣੇ ਮੂੰਹ ਤੇ ਮਾਸਕ ਪਾ ਕੇ ਰੱਖਣਗੇ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਨਾਉਣਗੇ।ਆਲੇ-ਦੁਆਲੇ ਕਰੋਨਾ ਵਾਇਰਸ ਦੇ ਵਧਦੇ ਹੋਏ ਕੇਸਾਂ ਨੂੰ ਮੁੱਖ ਰੱਖਦਿਆਂ ਆਉਣ ਵਾਲਾ ਸਮਾਂ ਸੰਕਟ ਵਾਲਾ ਪ੍ਰਤੀਤ ਹੁੰਦਾ ਹੈ,ਇਸ ਲਈ ਇਹ ਤਿਆਹ ਵਜੋਂ ਇਹ ਆਪ ਦੀ ਭਲਾਈ ਅਤੇ ਸੁਰੱਖਿਆ ਲਈ ਉਚਿਤ ਹੋਵੇਗਾ ਕਿ ਬੇਲੋੜੀ ਅਤੇ ਬੇਵਜਾ ਮੂਵਮੈਂਟ ਨਾ ਕੀਤੀ ਜਾਵੇ ਤਾਂ ਜੋ ਖੇਤੀਬਾੜੀ ਨਾਲ ਸੰਬੰਧਤ ਕੰਮ ਕਰਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕੇ ਅਤੇ ਖੇਤੀਬਾੜੀ ਨਾਲ ਸੰਬੰਧਤ ਕਾਰਜ ਵੀ ਸਮੇਂ ਸਿਰ ਪੂਰੇ ਕੀਤੇ ਜਾ ਸਕਣ।

LEAVE A REPLY

Please enter your comment!
Please enter your name here