ਸਿਟੀ ਸੈਂਟਰ ਤੋਂ ਬਨਣ ਵਾਲੀ ਸੜਕ ਦੇ ਕੰਮ ਦੀ ਸੁਰੂਆਤ, 14.05 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਕੰਮ

ਹੁਸ਼ਿਆਰਪੁਰ (द स्टैलर न्यूज़)। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਸਥਾਨਕ ਸਿਟੀ ਸੈਂਟਰ ਤੋਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੀ ਇਹ ਮੁੱਖ ਸੜਕ ਦਾ ਕੰਮ 14.05 ਲੱਖ ਰੁਪਏ ਦੀ ਲਾਗਤ ਨਾਲ ਕੁਝ ਹੀ ਦਿਨਾਂ ਵਿੱਚ ਮੁਕੰਮਲ ਹੋਣ ਉਪਰੰਤ ਲੋਕਾਂ ਨੂੰ ਆਵਾਜਾਈ ਵਿੱਚ ਸੌਖ ਮਿਲੇਗੀ।

Advertisements

ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਵੇਲੇ ਮੇਅਰ ਨੇ ਕਿਹਾ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿੱਚ ਸ਼ਹਿਰ ਦੇ ਸਾਰੇ ਖੇਤਰਾਂ ਅੰਦਰ ਰਿਕਾਰਡਤੋੜ ਵਿਕਾਸ ਹੋਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਦੇ ਹਰ ਇਕ ਵਾਰਡ ਵਿੱਚ ਲੋਕਾਂ ਦੀ ਸਹੂਲਤ ਮੁਤਾਬਕ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ ਅਤੇ ਇਸ ਲੜੀ ਨੂੰ ਪੂਰੀ ਰਫਤਾਰ ਨਾਲ ਅੱਗੋਂ ਵੀ ਜਾਰੀ ਰੱਖਦਿਆਂ ਭਵਿੱਖ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ।  

ਇਸ ਮੌਕੇ ਸੀਨੀਅਰ ਡਿਪਟੀ ਕਮਿਸ਼ਨਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਫਾਇਨਾਂਸ ਕਮੇਟੀ ਬਲਵਿੰਦਰ ਕੁਮਾਰ ਬਿੰਦੀ, ਕੌਂਸਲਰ ਮੁਕੇਸ਼ ਮੱਲ, ਸਾਬਕਾ ਕੌਂਸਲਰ ਕਮਲ ਕਟਾਰੀਆ, ਮਨਜੀਤ ਸਿੰਘ, ਸ਼ਾਮ ਸੁੰਦਰ ਸ਼ਰਮਾ, ਸ਼ਾਦੀ ਲਾਲ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here