ਭਗਵਾਨ ਮਹਾਂਵੀਰ ਜੈਅੰਤੀ ਦਿਵਸ ਮੌਕੇ 25 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ:ਜ਼ਿਲ੍ਹਾ ਮੈਜਿਸਟ੍ਰੇਟ

ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 25 ਅਪ੍ਰੈਲ 2021 ਦਿਨ ਬੁੱਧਵਾਰ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਪਵਿੱਤਰ ਤਿਉਹਾਰ ਮੌਕੇ ਮੀਟ ਦੀਆਂ ਦੁਕਾਨਾਂ/ਖੋਖੇ  ਅਤੇ ਬੁੱਚੜਖ਼ਾਨੇ ਦੀਆਂ ਦੁਕਾਨਾਂ ਮੀਟ ਬਣਾਉਣ/ਵੇਚਣ ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Advertisements

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰ ਇਸ ਪਵਿੱਤਰ ਤਿਉਹਾਰ ਵਾਲੇ ਦਿਨ ਮੀਟ ਦੀ ਵਰਤੋਂ ਕਰਦੇ ਹਨ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਅਮਨ-ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਹ ਪਾਬੰਦੀ ਇਨ੍ਹਾਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।  ਇਹ ਹੁਕਮ 25 ਅਪ੍ਰੈਲ 2021 ਲਈ ਲਾਗੂ ਰਹੇਗਾ।

LEAVE A REPLY

Please enter your comment!
Please enter your name here