ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ 97.40 ਫੀਸਦ ਤੋਂ ਵੱਧ ਹੋਈ ਖ਼ਰੀਦ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 23 ਅਪ੍ਰੈਲ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਈ ਕਣਕ ਵਿੱਚੋਂ 97.40  ਫ਼ੀਸਦ ਤੋਂ ਵੱਧ ਦੀ ਖ਼ਰੀਦ ਹੋ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 507798 ਮੀਟਰਕ ਟਨ ਕਣਕ ਦੀ ਅਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ 494603 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਹਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ174867 ਮੀਟਰਕ ਟਨ, ਮਾਰਕਫੈਡ ਵੱਲੋਂ 128457 ਮੀਟਰਕ ਟਨ, ਪਨਸਪ ਵੱਲੋਂ 104200 ਮੀਟਰਕ ਟਨ, ਵੇਅਰ ਹਊਸ ਵੱਲੋਂ 76385 ਮੀਟਰਕ ਟਨ, ਐਫ.ਸੀ.ਆਈ. ਵੱਲੋਂ 10144  ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 550 ਮੀਟਰਕ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਨਾਲੋ-ਨਾਲ ਲਿਫ਼ਟਿੰਗ ਕਰਵਾਈ ਜਾਵੇ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਰਸਾਈਆਂ ਜ਼ਰੂਰੀ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਨਾਉਣ।

LEAVE A REPLY

Please enter your comment!
Please enter your name here