ਜ਼ਿਲ੍ਹਾ ਲੁਧਿਆਣਾ ‘ਚ ਕਣਕ ਦੀ ਖਰੀਦ ਦਾ ਸੀਜਨ ਹੋਇਆ ਅੱਧ ਤੋ ਪਾਰ

ਲੁਧਿਆਣਾ, 23 ਅਪ੍ਰੈਲ: ਕਣਕ ਦੀ ਖਰੀਦ ਸੀਜ਼ਨ ਦੇ ਅੱਧੇ ਤੋਂ ਵੱਧ ਪੈਂਡਾ ਪਾਰ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿਚੋਂ ਪੀਲੇ ਸੋਨੇ ਦੇ ਦਾਣਿਆਂ ਦੀ ਲਿਫਟਿੰਗ ਅਤੇ ਢੋਆ-ਢੁਆਈ ਵਿੱਚ ਤੇਜ਼ੀ ਲਿਆਉਣ।

Advertisements

ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਹਾੜ੍ਹੀ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਭਗ 9 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਵੀਰਵਾਰ ਤੱਕ ਵੱਖ-ਵੱਖ ਅਨਾਜ ਮੰਡੀਆਂ ਵਿੱਚ 5.6 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 453.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ ਇਸ ਸਮੇਂ ਚੱਲ ਰਹੇ ਹਾੜੀ ਖਰੀਦ ਸੀਜ਼ਨ ਦੌਰਾਨ ਇਸ ਦੀ ਖਰੀਦ ਦੇ 48 ਘੰਟਿਆਂ ਵਿੱਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧ ਵਿੱਚ ਵਿਸਤ੍ਰਿਤ ਪ੍ਰਬੰਧ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਕੋਵਿਡ -19 ਮਹਾਂਮਾਰੀ ਨਾਲ ਪੈਦਾ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅਨਾਜ ਮੰਡੀਆਂ ਵਿਚ ਭੀੜ ਨੂੰ ਘੱਟ ਕਰਨ ਲਈ ਮੌਜੂਦਾ 108 ਮੰਡੀਆਂ ਦੇ ਨਾਲ-ਨਾਲ ਜ਼ਿਲ੍ਹੇ ਵਿਚ 124 ਵਾਧੂ ਖਰੀਦ ਕੇਂਦਰ ਵੀ ਸਥਾਪਤ ਕੀਤੇ ਹਨ। ਇਸ ਤੋਂ ਇਲਾਵਾ, ਅਨਾਜ ਦੀ ਖਰੀਦ ਸਮੇਂ ਅਨਾਜ ਮੰਡੀਆਂ ਵਿਚ ਸਮਾਜਿਕ ਦੂਰੀ ਬਣਾਈ ਰੱਖੀ ਗਈ ਹੈ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਮਾਸਕ, ਹੱਥ ਧੋਣ ਲਈ ਪਾਣੀ ਅਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਮੁਖੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਜ਼ਿਲ੍ਹੇ ਵਿਚ ਖਰੀਦ ਪ੍ਰਬੰਧਾਂ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ।

LEAVE A REPLY

Please enter your comment!
Please enter your name here