ਫਿਰੋਜ਼ਪੁਰ ਜਿਲ੍ਹੇ ਨੂੰ ਮਿਲੀ ਅਡਵਾਂਸ ਤਕਨੀਕ ਦੀ ਐਂਬੂਲੈਂਸ, ਜ਼ਿਲ੍ਹਾ ਵਾਸੀਆਂ ਨੂੰ ਮਿਲੇਗੀ ਵਧੀਆ ਸਿਹਤ ਸਹੂਲਤ

ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਐਸ ਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਤਹਿਤ ਅਡਵਾਂਸ ਤਕਨੀਕ ਦੀ ਐਬੂਲੈਂਸ ਜ਼ਿਲ੍ਹਾ ਫਿਰੋਜ਼ਪੁਰ ਨੂੰ ਪ੍ਰਾਪਤ ਹੋਈ ਹੈ। ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਇਹ ਐਂਬੂਲੈਂਸ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਦੇ ਯਤਨਾ ਸਦਕਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਤੋਂ ਇਸ ਐਬੂਲੈਂਸ ਨੂੰ ਤੋਰਿਆ ਗਿਆ ਹੈ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਂਬੂਲੈਂਸ ਵੈਨ ਨੂੰ ਰਵਾਨਾ ਕਰਨ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਅਧਿਕਾਰੀ ਸ੍ਰੀ ਸੰਜੀਵ ਮੈਣੀ ਅਤੇ ਸਿਵਲ ਸਰਜਨ ਸ੍ਰੀਮਤੀ ਰਜਿੰਦਰ ਰਾਜ ਵੀ ਹਾਜ਼ਰ ਸਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਂਬੂਲੈਂਸ ਵੈਨ ਦੇ ਸ਼ੁਰੂ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ਾਂ ਨੂੰ ਇਸ ਐਂਬੂਲੈਂਸ ਦੀ ਸੁਵਿਧਾ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਸਮੇਂ ਸਮੇਂ ਤੇ ਨਿਵੇਕਲੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਐਬੂਲੈਂਸ ਦੇ ਪ੍ਰਾਪਤ ਹੋਣ ਨਾਲ ਸਿਹਤ ਖੇਤਰ ਵਿੱਚ ਵਧੀਆ ਸਹੂਲਤਾਂ ਮੁਹੱਈਆ ਹੋਣਗੀਆਂ।

LEAVE A REPLY

Please enter your comment!
Please enter your name here