ਵੱਖ-ਵੱਖ ਮੰਡੀਆਂ ਵਿੱਚ ਪਹੁੰਚੀ 19435 ਮੀਟਰਕ ਟਨ ਕਣਕ ਜਿਸ ਵਿੱਚੋਂ 18599 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਸੁਕਰਵਾਰ ਤੱਕ 19435 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋ 18599 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ, ਜਿਕਰਯੋਗ ਹੈ ਕਿ ਪਿਛਲੇ 2 ਦਿਨ ਲਗਾਤਾਰ ਬਾਰਿਸ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਬਹੁਤ ਘੱਟ ਕਣਕ ਆਈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ ਅਤੇ ਨਾਲ ਦੇ ਨਾਲ ਹੀ ਬਣਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਪਾਈ ਜਾ ਰਹੀ ਹੈ।

Advertisements

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 5737 ਮੀਟਰਿਕ ਟਨ, ਮਾਰਕਫੈਡ ਵੱਲੋਂ 2885 ਮੀਟਰਿਕ ਟਨ, ਪਨਸਪ ਵੱਲੋਂ 2984 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 4883 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਪਿਛਲੇ ਦੋ ਦਿਨਾਂ ਤੋਂ ਮੋਸਮ ਵਿੱਚ ਆਈ ਤਬਦੀਲੀ ਨੂੰ ਦੇਖਦਿਆਂ ਹੋਇਆ ਕਣਕ ਦੀ ਕਟਾਈ ਇਸ ਹਿਸਾਬ ਨਾਲ ਕੀਤੀ ਜਾਵੇ ਕਿ ਕਣਕ ਵਿੱਚ ਜਿਆਦਾ ਨਮੀ ਦੀ ਮਾਤਰਾ ਘੱਟ ਹੋਵੇ ਤਾਂ ਜੋ ਉਨ੍ਹਾਂ ਨੂੰ ਜਿਆਦਾ ਦੇਰ ਮੰਡੀਆਂ ਵਿੱਚ ਉਡੀਕ ਨਾਲ ਕਰਨੀ ਪਵੇ ਅਤੇ ਉਨ੍ਹਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਨਾਲ ਦੀ ਨਾਲ ਹੋ ਸਕੇ।

LEAVE A REPLY

Please enter your comment!
Please enter your name here