ਸਨੀਵਾਰ ਮੰਡੀਆਂ ਵਿੱਚ ਪਹੁੰਚੀ 19642 ਮੀਟਰਕ ਟਨ ਕਣਕ ਜਿਸ ਵਿੱਚੋਂ 18833 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਤਿੰਨ ਦਿਨ ਪਹਿਲਾ ਲਗਾਤਾਰ ਬਾਰਿਸ ਰਹਿਣ ਤੇ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਠਹਿਰਾਓ ਆਇਆ ਸੀ ਸੁਕਰਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਅੱਜ ਸਨੀਵਾਰ ਨੂੰ ਇੱਕ ਵਾਰ ਫਿਰ ਤੋਂ ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਆਮਦ ਹੋਣੀ ਸੁਰੂ ਹੋ ਗਈ ਹੈ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਸਨੀਵਾਰ ਤੱਕ 19642 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋ 18833 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ, ਜਿਕਰਯੋਗ ਹੈ ਕਿ ਪਿਛਲੇ 3 ਦਿਨਾਂ ਤੋਂ ਬਾਰਿਸ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਬਹੁਤ ਘੱਟ ਕਣਕ ਆਈ।

Advertisements

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ ਅਤੇ ਨਾਲ ਦੇ ਨਾਲ ਹੀ ਬਣਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 5961 ਮੀਟਰਿਕ ਟਨ, ਮਾਰਕਫੈਡ ਵੱਲੋਂ 2895 ਮੀਟਰਿਕ ਟਨ, ਪਨਸਪ ਵੱਲੋਂ 2984 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 4883 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਆਉਂਣੀ ਫਿਰ ਤੋਂ ਸੁਰੂ ਹੋਈ ਹੈ ਅਤੇ ਜੋ ਕਣਕ ਪਹਿਲਾਂ ਤੋਂ ਮੰਡੀਆਂ ਵਿੱਚ ਪਹੁੰਚੀ ਹੈ ਉਸ ਦੀ ਖਰੀਦ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ , ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਣਕ ਸੁਕਾ ਕੇ ਮੰਡੀਆਂ ਵਿੱਚ ਲਿਆਂਦੀ ਜਾਵੇ ਅਤੇ ਕਣਕ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ ਤਾਂ ਜੋ ਉਨ੍ਹਾਂ ਨੂੰ ਜਿਆਦਾ ਦੇਰ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ।

LEAVE A REPLY

Please enter your comment!
Please enter your name here