ਜਿਲੇ ਵਿੱਚ 209 ਨਵੇ ਪਾਜੇਟਿਵ ਮਰੀਜ ਆਉਣ ਨਾਲਮਰੀਜਾਂ ਦੀ ਗਿਣਤੀ ਹੋਈ 17548, 5 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2525 ਨਵੇ ਸੈਪਲ ਲਏ ਗਏ ਹਨ ਅਤੇ 2484 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 209 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17548 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 435958 ਸੈਪਲ ਲਏ ਗਏ ਹਨ ਜਿਨਾ ਵਿੱਚੋ 416824  ਸੈਪਲ ਨੈਗਟਿਵ , 3206 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1762 ਹੈ ਜਦ ਕਿ 16535 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 691 ਹੈ । ਜਿਲਾ ਹੁਸ਼ਿਆਰਪੁਰ ਦੇ 209 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ 191 ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾ ਹੋਈਆ ਹਨ (1) 66  ਸਾਲਾ ਪੁਰਸ਼  ਵਾਸੀ  ਬਲਾਕ ਹਾਰਟਾ ਬਡਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਹੈ (2) 65 ਸਾਲਾ ਔਰਤ ਵਾਸੀ ਨਡਾਲੋ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ   ਵਿਖੇ ਹੋਈ ਹੈ (3) 60 ਸਾਲਾ ਪੁਰਸ਼ ਵਾਸੀ ਵਿਕਰਮ ਇਨਕਲੇਬ ਹੁਸ਼ਿਆਰਪੁਰ ਦੀ ਮੌਤ ਮਾਡਰਨ  ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ।

Advertisements

(4) 55 ਸਾਲਾ ਔਰਤ ਵਾਸੀ ਖਡਿਆਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5)61 ਸਾਲਾ ਪੁਰਸ਼ ਵਾਸੀ ਹਾਜੀਪੁਰ ਮੌਤ ਨਿਜੀ ਹਸਪਤਾਲ ਪਠਾਨਕੋਟ  ਵਿਖੇ ਹੋਈ ।  ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here