ਕਣਕ ਦੇ ਸੁਚੱਜੇ ਪ੍ਰਬੰਧਾਂ ਲਈ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਮਾਹਿਲਪੁਰ (ਦ ਸਟੈਲਰ ਨਿਊਜ਼), ਜਸਵਿੰਦਰ ਸਿੰਘ ਹੀਰ। ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਧਾਨ ਸਭਾ ਗੜ੍ਹਸ਼ੰਕਰ ਦੀ ਆਮ ਆਦਮੀ ਪਾਰਟੀ ਦੀ ਟੀਮ ਵਲੋਂ  ਕਿਸਾਨ ਵਿੰਗ ਜਿਲਾ ਪ੍ਰਧਾਨ ਸਾਬਕਾ ਸਰਪੰਚ ਸੁਖਵਿੰਦਰ ਮੁੱਗੋਵਾਲ, ਮਾਹਿਲਪੁਰ ਪ੍ਰਧਾਨ ਬਿੱਲਾ ਖੜੋਂਦੀ, ਜਸਵੀਰ ਸਿੰਘ, ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ।

Advertisements

ਇਸ ਉਪਰੰਤ ਗੱਲਬਾਤ ਕਰਦੇ ਕਿਸਾਨ ਵਿੰਗ ਜਿਲਾ ਪ੍ਰਧਾਨ ਸਾਬਕਾ ਸਰਪੰਚ ਸੁਖਵਿੰਦਰ ਮੁੱਗੋਵਾਲ , ਮਾਹਿਲਪੁਰ ਪ੍ਰਧਾਨ ਬਿੱਲਾ ਖੜੋਂਦੀ, ਜਸਵੀਰ ਸਿੰਘ, ਅਤੇ ਪ੍ਰਿੰਸੀਪਲ ਸਰਬਜੀਤ  ਸਿੰਘ  ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਤੇ ਸਰਕਾਰ ਦੀ ਨਲਾਇਕੀ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਨੂੰ ਮਜਬੂਰ ਹੈ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕਮੀ ,ਸੈੱਡ  ਨਾ ਹੋਣ ਕਰਨ ਕਣਕ ਮੀਂਹ ਚ ਖ਼ਰਾਬ ਹੋਣਾ ,ਬਾਥਰੂਮ ਅਤੇ ਟਾਇਲਟ ਦਾ ਕੋਈ ਖਾਸ ਪ੍ਰਬੰਧ ਨਾ ਹੋਣਾ ,ਕਿਸਾਨਾਂ ਦੇ ਅਰਾਮ ਕਰਨ ਦਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY

Please enter your comment!
Please enter your name here