ਜਿਲੇ ਵਿੱਚ 221 ਨਵੇਂ ਪਾਜੇਟਿਵ ਮਰੀਜ, 6 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1529  ਨਵੇ ਸੈਪਲ ਲਏ ਗਏ ਹਨ ਅਤੇ 2094 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 221 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 437487 ਸੈਪਲ ਲਏ ਗਏ ਹਨ ਜਿਨਾ ਵਿੱਚੋ 418641 ਸੈਪਲ ਨੈਗਟਿਵ , 2697 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1704ਹੈ ਜਦ ਕਿ 16816 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 697 ਹੈ ।  

Advertisements

ਜਿਲਾ ਹੁਸ਼ਿਆਰਪੁਰ ਦੇ 221 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 21 ਅਤੇ  200  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 6 ਮੌਤਾ ਹੋਈਆ ਹਨ (1) 38 ਸਾਲਾ ਔਰਤ  ਵਾਸੀ  ਖੁਡਾ ਕਰਾਲਾ   ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ  ਹੈ (2) 92  ਸਾਲਾ  ਪੁਰਸ਼   ਵਾਸੀ ਟਾਡਾ  ਜੰਡਿਆਲਾ ਦੀ ਮੌਤ ਆਈ. ਵੀ. ਵਾਈ ਹਸਪਤਾਲ ਹੁਸ਼ਿਆਰਪੁਰ (3) 30  ਸਾਲਾ ਔਰਤ ਵਾਸੀ ਖੇੜਾ ਸਾਹਿਬ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 67 ਸਾਲਾ ਵਿਆਕਤੀ ਵਾਸੀ ਤੱਖੀ ਦੀ ਮੌਤ ਪਟੇਲ ਹਸਪਤਾਲ ਜਲੰਧਰ (5) 61 ਸਾਲਾ ਔਰਤ ਵਾਸੀ ਕਮੇਟੀ ਬਜਾਰ ਹੁਸ਼ਿਆਰਪੁਰ  ਮੌਤ ਸਵਲ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ (6) 70 ਸਾਲਾ ਔਰਤ ਵਾਸੀ ਹਾਜੀਪੁਰ ਦੀ ਮੌਤ ਸਿਵਲ ਹਸਪਾਤ ਦਸੂਹਾਂ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here