ਐਤਵਾਰ ਮੰਡੀਆਂ ਵਿੱਚ ਪਹੁੰਚੀ 22112 ਮੀਟਰਕ ਟਨ ਕਣਕ ਜਿਸ ਵਿੱਚੋਂ 21166 ਦੀ ਕੀਤੀ ਗਈ ਖਰੀਦ:ਡਿਪਟੀ ਕਮਿਸ਼ਨਰ

ਪਠਾਨਕੋਟ(ਦ ਸਟੈਲਰ ਨਿਊਜ਼):ਭਾਵੇ ਕਿ  ਪਿਛਲੇ ਦਿਨ੍ਹਾਂ ਹੋਈ ਮੋਸਮ ਦੀ ਖਰਾਬੀ ਕਾਰਨ ਕਿਸਾਨਾਂ ਦੇ ਮੱਥੇ ਤੇ ਚਿੰਤ੍ਹਾ ਦੀਆਂ ਲਕੀਰਾਂ ਸਾਫ ਦਿਖਾਈ ਦੇ ਰਹੀਆਂ ਸਨ ਪਰ ਪਿਛਲੇ ਦੋ ਦਿਨ੍ਹਾਂ ਤੋਂ ਮੋਸ਼ਮ ਇੱਕ ਵਾਰ ਫਿਰ ਤੋਂ ਸਾਫ ਹੋਣ ਕਰਕੇ ਕਿਸਾਨ ਖੁਸ਼ਹਾਲ ਦਿਖਣ ਲੱਗੇ ਹਨ ਅਤੇ ਇੱਕ ਵਾਰ ਫਿਰ ਤੋਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜੀ ਫੜ ਲਈ ਹੈ। ਜਾਣਕਾਰੀ ਦਿੰਦਿਆਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਐਤਵਾਰ ਤੱਕ 22112 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋ 21166 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਫਿਰ ਤੋਂ ਤੇਜੀ ਫੜ ਲਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ ਅਤੇ ਨਾਲ ਦੇ ਨਾਲ ਹੀ ਬਣਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਪਾਈ ਜਾ ਰਹੀ ਹੈ।

Advertisements

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 6260 ਮੀਟਰਿਕ ਟਨ, ਮਾਰਕਫੈਡ  ਵੱਲੋਂ 3645 ਮੀਟਰਿਕ ਟਨ, ਪਨਸਪ ਵੱਲੋਂ 2984 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 6167 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ । ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਣਕ ਸੁਕਾ ਕੇ ਮੰਡੀਆਂ ਵਿੱਚ ਲਿਆਂਦੀ ਜਾਵੇ ਅਤੇ ਕਣਕ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ ਤਾਂ ਜੋ ਉਨ੍ਹਾਂ ਨੂੰ ਜਿਆਦਾ ਦੇਰ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ , ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਸਮਾਜਿੱਕ ਦੂਰੀ ਵੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਜਿਵੈ ਹੀ ਕਣਕ ਦੀ ਖਰੀਦ ਕਰ ਲਈ ਜਾਂਦੀ ਹੈ ਇਸ ਦੇ ਨਾਲ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਕਰ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here