ਜਿਲ੍ਹਾ ਅਧਿਕਾਰੀਆਂ ਵੱਲੋਂ ਮੋਟਰ ਗੱਡੀਆਂ ‘ਤੇ ਲਗਾਉਣ ਲਈ ਦਾਖ਼ਲਾ ਮੁਹਿੰਮ ਸਟਿੱਕਰ ਜਾਰੀ

ਪਠਾਨਕੋਟ: 26 ਅਪ੍ਰੈਲ 2021: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਜਿਲ੍ਹਾ  ਅਧਿਕਾਰੀਆਂ ਨੇ ਮੋਟਰ ਗੱਡੀਆਂ ‘ਤੇ ਲਗਾਉਣ ਲਈ ਰੰਗਦਾਰ ਸਟੀਕਰ ਜਾਰੀ ਕੀਤਾ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਸਲਾਰੀਆ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਪ੍ਰਬੰਧਕੀ ਕੰਪਲੈਕਸ ਵਿੱਚ ਸਟੀਕਰ ਜਾਰੀ ਕਰਨ ਤੋਂ ਬਾਅਦ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਕੰਮ ਕਾਜ ਕਰਵਾਉਣ ਆਏ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ।

Advertisements

ਇਸ ਮੌਕੇ ਜਿਲ੍ਹਾ ਅਧਿਕਾਰੀਆਂ ਨੇ ਸਮੂਹ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੁਆਰਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਬਿਹਤਰ ਪੜ੍ਹਾਈ ਦੇਣ ਦੇ ਮਕਸਦ ਨਾਲ਼ ਦਿਨ ਰਾਤ ਮਿਹਨਤ ਵਿੱਚ ਲੱਗੇ ਪਿ੍ਰੰਸੀਪਲ, ਸਕੂਲ ਮੁੱਖੀ, ਅਧਿਆਪਕ, ਕਰਮਚਾਰੀ ਅਤੇ ਅਧਿਕਾਰੀ ਸਾਹਿਬਾਨ  ਵਧਾਈ ਦੇ ਪਾਤਰ ਹਨ।

ਜਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਗੁਣਾਤਮਿਕ ਸਿੱਖਿਆ ਦੇ ਪ੍ਰਚਾਰ ਲਈ ਚਲਾਈ ਮੁਹਿੰਮ ਸਬੰਧੀ ਨੁੱਕੜ ਨਾਟਕ ਖੇਡੇ ਜਾ ਰਹੇ ਹਨ। ਕੈਨੋਪੀਜ਼ ਅਤੇ ਦਾਖਲਾ ਮੇਲਿਆਂ ਵਿੱਚ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਆਡੀਓ ਸੁਨੇਹੇ ਅਤੇ ਵੀਡੀਓ ਡਾਕੂਮੈਂਟਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਸਕੂਲਾਂ ਵੱਲੋਂ ਫਲੈਕਸਾਂ ਅਤੇ ਪੰਫਲੈਟ ਵੀ ਵੰਡੇ ਜਾ ਰਹੇ ਹਨ। ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਨੂੰ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਕਮਲ ਕਿਸੋਰ, ਰਮੇਸ ਕੁਮਾਰ, ਮੁਨੀਸ ਕੁਮਾਰ, ਮਲਕੀਤ ਸਿੰਘ ਏਪੀਸੀ ਜਨਰਲ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ  ਬਲਕਾਰ ਅੱਤਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here