97 ਫੀਸਦੀ ਖ਼ਰੀਦ ਨਾਲ ਜ਼ਿਲੇ ‘ਚ ਹੁਣ ਤੱਕ 600263 ਮੀਟਰਕ ਕਣਕ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 600263 ਮੀਟਰਕ ਟਨ ਕਣਕ ਦੀ ਖਰੀਦ ਨਾਲ ਮੰਡੀਆਂ ਵਿਚ ਹੁਣ ਤੱਕ ਹੋਈ ਕਣਕ ਦੀ ਕੁੱਲ ਆਮਦ ਵਿੱਚੋਂ 97 ਫੀਸਦੀ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮੰਡੀਆਂ ਵਿਚ ਹੋਈ ਕੁਲ 614583 ਮੀਟਰਕ ਟਨ ਕਣਕ ਦੀ ਆਮਦ ਵਿਚੋਂ 600263 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਦੀ ਨਵੀਂ ਪ੍ਰਣਾਲੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ 593.41 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

Advertisements

ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜਨ ਦੌਰਾਨ ਸਿੱਧੀ ਅਦਾਇਗੀ ਦੀ ਸਕੀਮ ਸ਼ੁਰੂ ਹੋਣ ਨਾਲ ਹੁਣ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਕੀਮਤ ਸਿੱਧਾ ਉਨ੍ਹਾਂ ਦੇ ਖਾਤਿਆਂ ਵਿਚ ਅਦਾ ਕੀਤੀ ਜਾ ਰਹੀ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਹੋਣ ਵਾਲੀ ਬਾਰਿਸ਼ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਸਿਹਤ ਸੰਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਟੀਕਾ ਲਗਵਾਉਣ ਲਈ ਵੀ ਕਿਹਾ। 

LEAVE A REPLY

Please enter your comment!
Please enter your name here