ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 160481 ਮੀਟ੍ਰਿਕ ਟਨ ਕਣਕ ਦੀ ਖਰੀਦ, ਕਿਸਾਨਾਂ ਨੂੰ 198.40 ਕਰੋੜ ਰੁਪਏ ਦੀ ਹੋ ਚੁੱਕੀ ਹੈ ਸਿੱਧੀ ਅਦਾਇਗੀ : ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 160481 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ ਆਈ ਕਣਕ ਦੀ ਨਾਲ-ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਦੇ 198.40 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਆਨਲਾਈਨ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 36007 ਮੀਟ੍ਰਿਕ ਟਨ, ਮਾਰਕਫੈਡ ਵਲੋਂ 38769 ਮੀਟ੍ਰਿਕ ਟਨ, ਪਨਸਪ ਵਲੋਂ 28425 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 22586 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 34684 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 50.55 ਕਰੋੜ ਰੁਪਏ, ਮਾਰਕਫੈਡ ਵਲੋਂ 62.24 ਕਰੋੜ ਰੁਪਏ, ਪਨਸਪ ਵਲੋਂ 47 ਕਰੋੜ ਰੁਪਏ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 29.61 ਕਰੋੜ ਰੁਪਏ ਅਤੇ ਐਫ.ਸੀ.ਆਈ ਵਲੋਂ 9 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ 72 ਘੰਟੇ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਸਿਕਾਨ ਕਣਕ ਦੀ ਕਟਾਈ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕਟਾਈ ਕੀਤੀ ਜਾਂਦੀ ਹੈ ਤਾਂ ਸਬੰਧਤਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਕੇ ਹੀ ਕਣਕ ਲਿਆਉਣ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਲਕਿ ਇਸਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾੜ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹ

Advertisements

LEAVE A REPLY

Please enter your comment!
Please enter your name here