ਜਿਲ੍ਹਾ ਪਠਾਨਕੋਟ ਵਿੱਚ ਕਣਕ ਦੇ ਖਰੀਦ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਨਿਰਧਾਰਤ ਟੀਚਾ ਅੱਧ ਤੋਂ ਪਾਰ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਸਾਲ 2021 ਦੇ ਚਲਦਿਆਂ ਕਣਕ ਦੀ ਆਮਦ ਲਈ ਜਿਲ੍ਹਾ ਪ੍ਰਸਾਸਨ ਵੱਲੋਂ 60792 ਮੀਟਰਿਕ ਟਨ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਹੋਣ ਵਾਲੀ ਕਣਕ ਦੀ ਆਮਦ ਦੇ ਨਿਰਧਾਰਤ ਟੀਚੇ ਨੂੰ ਅੱਧ ਤੋਂ ਪਾਰ ਕਰ ਲਿਆ ਗਿਆ ਹੈ।  ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਮੰਗਲਵਾਰ ਤੱਕ 31174 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋ 30338 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ, ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਜੋ ਕਿਸਾਨ ਨੂੰ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਉਹ ਸਿੱਧੇ ਤੋਰ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਰਹੀ ਹੈ ਜਿਸ ਦੇ ਚਲਦਿਆਂ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 11751 ਮੀਟਰਿਕ ਟਨ, ਮਾਰਕਫੈਡ  ਵੱਲੋਂ 4110 ਮੀਟਰਿਕ ਟਨ, ਪਨਸਪ ਵੱਲੋਂ 3506 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 3880 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 7091 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਇਸ ਸਮੇਂ ਕਰੋਨਾ ਕਾਲ ਚਲ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਕਰੋਨਾ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਤੇ ਫਤਿਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਕਿਸਾਨ, ਆਢਤੀ, ਮਜਦੂਰ ਆਦਿ  ਮਾਸਕ ਦਾ ਪ੍ਰਯੋਗ ਜਰੂਰ ਕਰੇ, ਸਮਾਜਿੱਕ ਦੂਰੀ ਬਣਾ ਕੇ ਰੱਖੇ ।

Advertisements

LEAVE A REPLY

Please enter your comment!
Please enter your name here