ਕੋਵਿਡ ਦੋਰਾਨ ਸਫਾਈ ਕਰਮਚਾਰੀ ਨੂੰ ਦਿੱਤਾ ਜਾਵੇ ਪੂਰਾ ਸਹਿਯੋਗ: ਗੇਜਾ ਰਾਮ

ਫਿਰੋਜ਼ਪੁਰ 27 ਅਪ੍ਰੈਲ: ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹੇ ਵਿਚ ਕੋਵਿਡ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਵਿਚ ਸਫਾਈ ਵਿਵਸਥਾ ਲਈ ਸਫਾਈ ਕਰਮਚਾਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਇਸ ਦੌਰਾਨ ਸਭ ਤੋਂ ਵੱਧ ਖਤਰਾ ਵੀ ਸਫਾਈ ਕਰਮਚਾਰੀਆਂ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਫਾਈ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਟਰੀਟ ਕੀਤਾ ਜਾਵੇ ਅਤੇ ਕੋਵਿਡ ਤੋਂ ਬਚਾਅ ਸਬੰਧੀ ਹਰ ਤਰੀਕੇ ਦੇ ਨਾਲ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਵੀ ਹਾਜ਼ਰ ਸਨ।

Advertisements

ਇਸ ਦੌਰਾਨ ਉਨ੍ਹਾਂ ਨੇ ਸੀਵਰੇਜ ਦੀ ਸਫਾਈ ਕਰਨ ਲਈ ਲਿਆਂਦੀ ਗਈ ਮਸ਼ੀਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਇਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਈ ਵਾਰ ਸੀਵਰੇਜ ਦੀ ਸਫਾਈ ਕਰਦਿਆਂ ਸਮੇਂ ਸਫਾਈ ਕਰਮਚਾਰੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਜਿੱਥੇ ਸੀਵਰੇਜ ਦੀ ਵਧੀਆ ਢੰਗ ਨਾਲ ਸਫਾਈ ਹੋ ਸਕੇਗੀ ਉਥੇ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਵੀ ਬਚਿਆ ਜਾ ਸਕਦਾ ਹੈ।

ਇਸ ਦੌਰਾਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਕਰਾਰ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਹੋਇਆਂ ਸਾਡੇ ਵੱਲੋਂ ਹਰੇਕ ਜ਼ਿਲ੍ਹੇ ਵਿਚ ਜਾ ਕੇ ਸਫ਼ਾਈ ਸੇਵਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸਫ਼ਾਈ ਕਾਮਿਆਂ ਨੂੰ ਤਨਖਾਹ ਘੱਟ ਦਿੰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 2 Attachments

LEAVE A REPLY

Please enter your comment!
Please enter your name here