ਦਾਖ਼ਲਾ ਮੁਹਿੰਮ ਨੂੰ ਹੋਰ ਮਜਬੂਤ ਕਰਨ ਲਈ ਵਿਉਂਤਬੰਦੀ ਦੀ ਲੋੜ: ਦਿਨੇਸ਼ ਕੁਮਾਰ

The Stellar News Logo

ਹੁਸ਼ਿਆਰਪੁਰ, 27 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਸ਼ੈਸ਼ਨ ਲਈ ਚੱਲ ਰਹੀ ਦਾਖ਼ਲਾ ਮੁਹਿੰਮ ਨੁੰ ਹੋਰ ਮਜਬੂਤ ਅਤੇ ਤੀਬਰ ਕਰਨ ਦੇ ਮੰਤਵ ਨਾਲ ਅੱਜ ਹੁਸ਼ਿਆਰਪੁਰ, ਰੂਪਨਗਰ ਅਤੇ ਫ਼ਤਿਹਗੜ੍ਹ ਸਾਹਿਬ ਜਿਲ੍ਹਿਆਂ ਦੀ ਆਨਲਈਨ ਮੀਟਿੰਗ ਨੋਡਲ ਅਧਿਕਾਰੀ ਸ਼੍ਰੀ ਦਿਨੇਸ਼ ਕੁਮਾਰ ਸਾਬਕਾ ਜਿਲ੍ਹਾ ਸਿੱਖਿਆ ਸਿੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਦਾਖ਼ਲਾ ਮੁਹਿੰਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਤਿੰਨੋਂ ਜਿਲ੍ਹਿਆਂ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ।

Advertisements

ਦਿਨੇਸ਼ ਕੁਮਾਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਜਿਲ੍ਹਿਆਂ ਵਿੱਚ ਕਾਫ਼ੀ ਪ੍ਰਭਾਵਸ਼ਾਲੀ ਦਾਖਲਾ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਇਸ ਨੂੰ ਹੋਰ ਕਾਰਗਰ ਬਣਾਉਣ ਲਈ ਇਨ੍ਹਾਂ ਜਿਲ੍ਹਿਆਂ ਨੂੰ ਬੱਡੀ ਗਰੁਪ ਦੇ ਰੂਪ ਵਿੱਚ ਇੱਕ ਦੂਜੇ ਵੱਲੋਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਵਧੀਆਂ ਤਕਨੀਕਾਂ ਅਤੇ ਜੁਗਤਾਂ ਨੂੰ ਆਪਸ ਵਿੱਚ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਸਹਾਇਤਾ ਨਾਲ 3 ਤੋਂ 6 ਸਾਲ ਦੇ ਬੱਚਿਆਂ ਦੀ ਸੂਚੀ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਨਾਲ ਹੀ 6 ਤੋਂ 11 ਸਾਲਾਂ ਦੇ ਉਨ੍ਹਾਂ ਵਿਦਿਆਰਥੀਆਂ ਉੱਤੇ ਧਿਆਨ ਦੇਣ ਦੀ ਲੋੜ ਹੈ ਜੋ ਕਿਸੇ ਨਿੱਜੀ ਸਕੂਲ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਆਪਣੇ ਅਧੀਨ ਆਉਂਦੇ ਸਕੂਲਾਂ ਦੇ ਹਰੇਕ ਅਧਿਆਪਕ ਨੂੰ ਤਤਪਰਤਾ ਨਾਲ ਦਾਖਲਾ ਲਹਿਰ ਦਾ ਝੰਡਾਬਰਦਾਰ ਬਣਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਇੰਜੀ. ਸੰਜੀਵ ਗੌਤਮ ਨੇ ਕਿਹਾ ਕਿ ਇਸ ਮੰਤਵ ਲਈ ਸਕੂਲ ਦਰਸ਼ਨ ਪ੍ਰੋਗਰਾਮ ਬੇਹੱਦ ਕਾਰਗਰ ਸਿੱਧ ਹੋ ਸਕਦਾ ਹੈ ਜਿਸ ਤਹਿਤ ਸਬੰਧਤ ਸਕੂਲ ਵੱਲੋਂ ਆਪਣੇ ਪਿੰਡ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਸਕੂਲ ਵਿੱਚ ਆਉਣ ਅਤੇ ਉੱਥੇ ਮੁਹੱਈਆ ਕੀਤੀਆਂ ਗਈਆਂ ਸਹੂਲਤਾਂ ਤੇ ਝਾਤ ਪਵਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਸੁਰੱਖਿਆ ਨਿਯਮਾਂ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਮੀਟੰਗ ਵਿੱਚ ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਰੂਪਨਗਰ, ਅਵਤਾਰ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਫ਼ਤਿਹਗੜ੍ਹ ਸਾਹਿਬ, ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ, ਹਰਮਿੰਦਰ ਸਿੰਘ ਜਿਲ੍ਹਾ ਕੁਆਡੀਨੇਟਰ ਪੜ੍ਹੋ ਪੰਜਾਬ, ਪੜ੍ਹਾਉ ਪੰਜਾਬ, ਅਮਰਿੰਦਰਪਾਲ ਸਿੰਘ ਢਿੱਲੋਂ ਬੀ. ਪੀ. ਈ. ਓ., ਤੀਰਥ ਰਾਮ ਬੀ. ਪੀ. ਈ. ਓ ਆਦਿ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਸ਼ਾਮਿਲ ਸਨ।

LEAVE A REPLY

Please enter your comment!
Please enter your name here