ਜਲੰਧਰ ਵਿੱਚ ਰੈਮਡੇਸਿਵਿਰ ਦੀ ਸਪਲਾਈ ‘ਤੇ ਨਜ਼ਰ ਰੱਖਣ ਲਈ ਜ਼ੋਨਲ ਲਾਇਸੰਸਿੰਗ ਅਥਾਰਟੀ ਨੋਡਲ ਅਫ਼ਸਰ ਨਿਯੁਕਤ

The Stellar News Logo

ਜਲੰਧਰ, 27 ਅਪ੍ਰੈਲ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਰੈਮਡੇਸਿਵਿਰ ਟੀਕਿਆਂ ਦੀ ਸਪਲਾਈ, ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ‘ਤੇ ਨਜ਼ਰ ਰੱਖਣ ਲਈ ਜ਼ੋਨਲ ਲਾਇਸੰਸਿੰਗ ਅਥਾਰਟੀ ਲਖਵੰਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।

Advertisements

ਡਿਪਟੀ ਕਮਿਸ਼ਨਰ ਵੱਲੋਂ ਤਿੰਨ ਅਧਿਕਾਰੀਆਂ ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਹਰਮਿੰਦਰ ਸਿੰਘ ਅਤੇ ਸੂਰਜ ਕਲੇਰ ਨੂੰ ਵੀ ਨੋਡਲ ਅਫ਼ਸਰ ਨਾਲ ਤਾਲਮੇਲ ਕਰਨ ਅਤੇ ਜਮ੍ਹਾਖੋਰੀ, ਕਾਲਾਬਾਜ਼ਾਰੀ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਿਯੁਕਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਮਹਾਂਮਾਰੀ ਦੇ ਦੌਰ ਵਿੱਚ ਪ੍ਰਸ਼ਾਸਨ ਵੱਲੋਂ ਸਰਬਓਤਮ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਅਤੇ ਜ਼ਰੂਰੀ ਵਸਤੂਆਂ ਦੀ ਜਮ੍ਹਾਖੋਰੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਉਨ੍ਹਾਂ ਲੋਕਾਂ ਨੂੰ ਵਾਇਰਸ ਤੋਂ ਬਚਣ ਲਈ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here