ਜਿਲਾ ਪਠਾਨਕੋਟ ਵਿੱਚ ਹੁਣ ਤੱਕ 7826 ਲੋਕਾਂ ਨੇ ਪਾਈ ਕਰੋਨਾ ਤੇ ਫਤਿਹ: ਸਿਵਲ ਸਰਜਨ

ਪਠਾਨਕੋਟ: 28 ਅਪ੍ਰੈਲ 2021:ਮਹਾਂਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤਾਂ ਵਿੱਚ ਜਿਲਾ ਪਠਾਨਕੋਟ ਵਿੱਚ ਹੁਣ ਤੱਕ 2 ਲੱਖ 5 ਹਜਾਰ 758 ਲੋਕਾਂ ਦੀ ਸੈਂਪਿਗ ਕੀਤੀ ਗਈ ਵਿਸ ਵਿੱਚ 9319 ਅਤੇ ਹੁਣ ਤੱਕ 7826 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਸਿਹਤ ਵਿਭਾਗ ਅਤੇ ਜਿਲਾ ਪ੍ਰਸਾਸਨ ਦੀਆਂ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ। ਇਹ ਪ੍ਰਗਟਾਵਾ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। 

Advertisements

ਉਨਾਂ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨਾਂ ਕਿਹਾ ਕਿ ਪੰਜਾਬ ਭਰ ਚੋਂ ਹੁਣ ਤੱਕ 2,21,833 ਮਰੀਜਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨਾਂ ਵਿਚੋਂ 98 ਫੀਸਦੀ ਨੇ ਟੈਲੀਫੋਨ ’ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 2,331 ਮਰੀਜਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।ਉਨਾਂ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਹਿਰ ਅਤੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 1,90,000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਚੋਂ 38,169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ।

ਲੋੜਵੰਦ ਮਰੀਜਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ।     ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਮਾਸਕ ਦਾ ਪ੍ਰਯੋਗ ਜਰੂਰ ਕਰੋ। ਉਨਾਂ ਕਿਹਾ ਕਿ ਅਸੀਂ ਸਾਵਧਾਨੀਆਂ ਦਾ ਅਗਰ ਧਿਆਨ ਰੱਖਾਂਗੇ ਤੱਦ ਹੀ ਕਰੋਨਾ ਮਹਾਂਮਾਰੀ ਤੇ ਫਤਿਹ ਪਾਈ ਜਾ ਸਕਦੀ ਹੈ। 

LEAVE A REPLY

Please enter your comment!
Please enter your name here