ਦਿਵਿਯਾਂਗ ਵਿਅਕਤੀ ਆਪਣੀ ਵੋਟ ਬਣਾਉਣ/ਕਟਵਾਉਣ/ਵੋਟ ਦੇ ਵੇਰਵੇ ਵਿੱਚ ਕਿਸੇ ਕਿਸਮ ਦੀ ਸੋਧ ਲਈ ਘਰੇ ਬੈਠੇ PwDs ਐਪ ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ-ਡਿਪਟੀ ਕਮਿਸ਼ਨਰ

ਪਠਾਨਕੋਟ: 28 ਅਪ੍ਰੈਲ 2021: ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.), 003-ਪਠਾਨਕੋਟ) ਦੇ ਸਮੁੱਚੇ ਦਿਵਿਯਾਂਗ ਵੋਟਰਾਂ ਲਈ ਭਾਰਤ ਚੋਣ ਕਮਿਸ਼ਨ ਵੱਲੋ PwDs (Persons with Disabilities) ਮੋਬਾਇਲ ਐਪ ਤਿਆਰ ਕਰਵਾਈ ਗਈ ਹੈ, ਜਿਸ ਵਿੱਚ ਦਿਵਿਯਾਂਗ ਵਿਅਕਤੀ ਆਪਣੀ ਵੋਟ ਬਣਾਉਣ/ ਕਟਵਾਉਣ/ ਵੋਟ ਦੇ ਵੇਰਵੇ ਵਿੱਚ ਕਿਸੇ ਕਿਸਮ ਦੀ ਸੋਧ ਲਈ ਘਰੇ ਬੈਠੇ ਆਨ ਲਾਈਨ ਅਪਲਾਈ ਕਰ ਸਕਦੇ ਹਨ ਅਤੇ ਕਿਸੇ ਵੀ ਸਮੇਂ ਆਪਣੇ ਵੋਟ ਦੇ ਵੇਰਵਿਆਂ ਨੂੰ ਚੈਕ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨ ਦੀ ਬਿਲਡਿੰਗ ਅੰਦਰ ਜਾਣ ਵਾਸਤੇ ਵੀਲ੍ਹ ਚੇਅਰ ਅਤੇ ਇਸ PwDs ਐਪ ਵਿੱਚ ਮੌਜੂਦ ਹੋਰ ਸਹੂਲਤਾਂ ਸਬੰਧੀ ਲੋੜ ਅਨੁਸਾਰ ਅਪਲਾਈ ਵੀ ਕਰ ਸਕਦੇ ਹਨ।

Advertisements

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਦਿਵਿਯਾਂਗ ਵੋਟਰ PwDs ਐਪ ਨੂੰ ਗੁਗਲ ਪਲੇ ਸਟੋਰ ਵਿੱਚੋਂ ਡਾਊਨਲੋਡ ਕਰਕੇ ਆਪਣੇ ਮੋਬਾਇਲ ਨੰਬਰ ਨਾਲ ਰਜਿਸਟਰਡ ਕਰਨ ਉਪਰੰਤ ਇਸ ਐਪ ਦੀ ਵਰਤੋਂ ਆਪਣੇ ਮੋਬਾਇਲ ਫੋਨ ਵਿੱਚ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਯਾਂਗ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕਰਵਾਈ ਗਈ PwDs ਐਪ ਨੂੰ ਆਪਣੇ ਮੋਬਾਇਲ ਵਿੱਚ ਜਰੂਰ ਡਾਊਨਲੋਡ ਕਰਨ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਦਿਵਿਯਾਂਗ ਵੋਟਰਾਂ ਲਈ ਚੋਣਾਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਭ ਲੈਣ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਮੋਬਾਇਲ ਐਪ ਨੂੰ ਡਾਊਨਲੋਡ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਆਪਣੇ ਪੋਲਿੰਗ ਏਰੀਏ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਜਾਂ ਟੋਲ ਫ੍ਰੀ ਵੋਟਰ ਹੈਲਪ ਲਾਈਨ ਨੰਬਰ 1950 ਤੇ ਕੰਮ ਵਾਲੇ ਦਿਨਾਂ ਦੌਰਾਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here