ਬੀਤੇ ਦਿਨ ਤੱਕ 683294 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 28 ਅਪ੍ਰੈਲ 2021: ਡਿਪਟੀ ਕਮਿਸ਼ਨਰ ਸ. ਗੁਰਪਾਲ ਸਿਘ ਚਾਹਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿੱਖੇ 683294 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 674951ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਸਪਲਾਈ ਜਾਰੀ ਹੈ।

Advertisements

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਮੰਗਲਵਾਰ 27 ਅਪ੍ਰੈਲ ਤੱਕ 674951  ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 233489 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 16437 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 179508 ਮੀਟਿ੍ਰਕ ਟਨ, ਪਨਸਪ ਵੱਲੋਂ 148710 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 95887 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 920 ਮੀਟਰਕ ਟਨ ਕਣਕ ਖ਼ਰੀਦੀ ਗਈ ਹੈ।

            ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਕੀਤੀ ਜਾਵੇ।

            ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਸਿਹਤ ਸੰਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ  ਅਤੇ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਟੀਕਾ ਲਗਵਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here