ਲਕਸੀਹਾਂ ਸਕੂਲ ਵਿਖੇ ਲਗਾਇਆ ਕਰੋਨਾ ਟੀਕਾਕਰਨ ਕੈਂਪ

ਮਾਹਿਲਪੁਰ (ਦ ਸਟੈਲਰ ਨਿਊਜ਼)। ਜਸਵਿੰਦਰ ਹੀਰ । ਐਸਐਮਓ ਪਾਲਦੀ ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਲਕਸੀਹਾਂ ਵਿਖੇ ਡਾਕਟਰ ਮੁਨੀਸ਼ ਪ੍ਰਭਾਕਰ (ਸੀ ਐਚ ਓ) ਸਬ ਸੈਂਟਰ ਖੈਰੜ ਅੱਛਰਵਾਲ, ਪਰਵਿੰਦਰ ਸਿੰਘ (ਹੈਲਥ ਵਰਕਰ) ਅਤੇ ਕਮਲੇਸ਼ ਕੌਰ (ਆਸ਼ਾ ਵਰਕਰ) ਵਲੋਂ 45 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਕਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਸਰਪੰਚ ਰਜਿੰਦਰ ਸਿੰਘ ਵਲੋਂ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

Advertisements

ਡਾਕਟਰ ਮੁਨੀਸ਼ ਪ੍ਰਭਾਕਰ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਸਮਾਜ ਵਿਰੋਧੀ ਅਨਸਰਾਂ ਦੁਆਰਾ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਰਕਾਰ ਵੱਲੋਂ ਇਹ ਟੀਕਾ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਫਰੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬਲਜਿੰਦਰ ਪਾਲ ਹੈੱਡ ਟੀਚਰ, ਜੋਗਿੰਦਰ ਕੌਰ, ਕੁਲਵਿੰਦਰ ਕੌਰ ਬਲਵਿੰਦਰ ਕੌਰ ਆਂਗਣਵਾੜੀ ਵਰਕਰ, ਲਹਿੰਬਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here