ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਮੌਨਸੂਨ ਸੀਜਨ 2021 ਦੌਰਾਨ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਤਿਆਰੀ ਤੇ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ  ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ, ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਖਾਲੀ ਬੋਰੀਆਂ ਤੇ ਟਿਊਬਾਂ, ਤਰਪਾਲਾਂ, ਪਸ਼ੂਆਂ ਦੇ ਚਾਰੇ, ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਦਵਾਈਆਂ ਆਦਿ, ਤੈਰਾਕ ਅਤੇ ਡਾਈਵਰਜ਼, ਪੁਲਿਸ ਗਸ਼ਤ, ਟੈਲੀਫ਼ੋਨ ਸੇਵਾਵਾਂ ਚਾਲੂ ਰੱਖਣ ਤੇ ਜ਼ਰੂਰੀ ਵਸਤੂਆਂ ਦੇ ਪ੍ਰਬੰਧ ਪਹਿਲ ਦੇ ਆਧਾਰ ਤੇ ਕਰਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਲਈ ਹਦਾਇਤਾਂ ਜਾਰੀ ਕੀਤੀਆਂ। 

Advertisements

ਉਨ੍ਹਾਂ ਡਰੇਨਜ਼ ਤੇ ਨਹਿਰੀ ਵਿਭਾਗ ਦੇ ਉੱਪ ਮੰਡਲ ਅਫਸਰ ਮਖੂ ਨੁੰ  ਹਦਾਇਤ ਕੀਤੀ ਕਿ ਫਲੱਡ ਦੀ ਸਥਿਤੀ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਡਰੇਨਾਂ ਅਤੇ ਨਹਿਰ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।  ਉਨ੍ਹਾਂ ਦੱਸਿਆ  ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿਛਲੇ ਸਾਲ ਮਾਨਸੂਨ ਵਿਚ ਸਤਲੁਜ ਦਰਿਆ ਦੇ ਕੰਢੇ ਟੁੱਟਣ ਨਾਲ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਸੀ ਅਤੇ ਇਸ ਵਾਰ ਸਾਨੂੰ ਜ਼ਿਆਦਾ ਚੁਕੰਨੇ ਰਹਿਣ ਦੀ ਜ਼ਰੂਰਤ ਹੈ ਤੇ ਦਰਿਆ ਦੇ ਕੰਡਿਆਂ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਵਿੱਚ ਬੀ.ਐਸ.ਐਫ, ਹੋਮਗਾਰਡ, ਆਰਮੀ, ਸਿਵਲ ਡਿਫੈਂਸ ਅਤੇ ਸਵੈ ਸੇਵੀ ਜਥੇਬੰਦੀਆਂ ਆਦਿ ਦਾ ਵੀ ਸਹਿਯੋਗ ਲਿਆ ਜਾਵੇ।  ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗੀ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਅਮਿਤ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

LEAVE A REPLY

Please enter your comment!
Please enter your name here