ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦਾ ਹੁਕਮ ਜਾਰੀ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ । ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। 

Advertisements

 ਪ੍ਰੈਸ ਸ਼ਬਦ ਦੀ ਵਰਤੋਂ ਕੇਵਲ ਪ੍ਰੈਸ/ਮੀਡੀਆ ਨਾਲ ਸਬੰਧਿਤ ਪੱਤਰਕਾਰ ਜੋ ਕਿ ਡੀਪੀਆਰਓ ਵੱਲੋਂ ਤਸਦੀਕ ਹੋਣਗੇ ਉਹ ਹੀ ਆਪਣੀਆਂ ਗੱਡੀਆਂ ਤੇ ਕਰ ਸਕਦੇ ਹਨ। ਇਹ  ਹੁਕਮ 31 ਮਈ 2021 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here