ਸਿਹਤ ਵਿਭਾਗ ਨੇ ਸ਼ਹਿਰ ਦੀਆਂ ਵੱਖ-ਵੱਖ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮਾਨਯੋਗ ਸਿਵਲ ਸਰਜਨ,ਫਿਰੋਜਪੁਰ ਡਾ:ਰਜਿੰਦਰ ਰਾਜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿਹਤ ਅਫਸਰ ਡਾ:ਮੀਨਾਕਸ਼ੀ ਅਬਰੋਲ ਅਤੇ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋਂ ਫਿਰੋਜਪੁਰ ਸ਼ਹਿਰ ਦੀਆਂ ਵੱਖ—ਵੱਖ ਖਾਣ—ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਖਾਣ—ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਵੀ ਲਏ ਗਏ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁੱਲ 8 ਵਸਤੂਆਂ ਦੇ ਸੈਂਪਲ ਲਏ ਗਏ।ਲਏ ਗਏ ਸੈਂਪਲ ਪਰਖ ਵਾਸਤੇ ਲੈਬ ਵਿੱਚ ਭੇਜ ਦਿੱਤੇ ਗਏ ਹਨ।

Advertisements

ਸੈਂਪਲਾਂ ਦੀ ਰਿਪੋਰਟ ਆਉਣ ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਰੂਲਜ਼ 2011 ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ Foscoris App ਰਾਹੀਂ ਦੁਕਾਨਾਂ ਦੀ ਇੰਸਪੈਕਸ਼ਨ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਕੋਵਿਡ—19 ਦੀ ਰੋਕਥਾਮ ਲਈ ਦੁਕਾਨਦਾਰਾਂ ਅਤੇ ਦੁਕਾਨ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੈਕਸੀਨੇਸ਼ਨ ਕਰਾਉਣ ਦੀ ਹਦਾਇਤ ਕੀਤੀ ਗਈ।

LEAVE A REPLY

Please enter your comment!
Please enter your name here