ਕੋਰੋਨਾ ਵਾਇਰਸ ਤੋਂ ਬਚਾਓ ਲਈ ਲੋਕ ਕਰਨ ਸਾਵਧਾਨੀਆਂ ਦੀ ਪਾਲਣਾ: ਅਮਿਤ ਵਿੱਜ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਈਰਸ ਦੇ ਚਲਦਿਆਂ ਇੱਕ ਵਾਰ ਪਹਿਲਾ ਵੀ ਅਸੀਂ ਸਾਰਿਆਂ ਨੇ ਮਿਲ ਕੇ ਅਪਣਾ ਸਹਿਯੋਗ ਦੇ ਕੇ ਕਰੋਨਾ ਵਾਈਰਸ ਤੋਂ ਅਪਣਾ ਅਤੇ ਅਪਣੇ ਪਰਿਵਾਰਾਂ ਦਾ ਬਚਾਓ ਕਰਵਾਇਆ ਹੈ ਅਤੇ ਅਜਿਹੀ ਸਥਿਤੀ ਵਿੱਚ ਹੁਣ ਸਾਡਾ ਇੱਕ ਵਾਰ ਫਿਰ ਤੋਂ ਫਰਜ ਬਣਦਾ ਹੈ ਕਿ ਅਸੀਂ ਕਰੋਨਾ ਵਾਈਰਸ ਤੋਂ ਬਚਾਓ ਦੇ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਿਪਟਨ ਲਈ ਹਰ ਤਰਾਂ ਦੇ ਪ੍ਰਬੰਧ ਕੀਤੇ ਗਏ ਹਨ ਪਰ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਮਹਾਂਮਾਰੀ ਤੋਂ ਬਚਾਓ ਲਈ ਸਾਵਧਾਨੀਆਂ ਦੀ ਪਾਲਣਾ ਕਰੀਏ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਖੰਘ ਤੇ ਸਾਹ ਦਾ ਚੜਨਾ ਅਤੇ ਸਰੀਰ ਦਰਦ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।

Advertisements

ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਈਰਸ ਤੋਂ ਬਚਾਓ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ , ਸਿਹਤ ਵਿਭਾਗ ਅਤੇ ਜਿਲਾ ਪ੍ਰਸਾਸਨ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੀ ਪਾਲਣਾ ਕਰਨ ਨੂੰ ਲਾਜ਼ਮੀ ਬਣਾਉਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਬਿਮਾਰੀ ਦੇ ਵੱਧ ਰਹੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਅਪੀਲ ਕਰਦਿਆਂ ਕਿਹਾ ਕਿ  ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ, ਹੱਥਾਂ ਨੂੰ ਸਾਬੁਣ ਨਾਲ ਬਾਰ ਬਾਰ ਧੋਤਾ ਜਾਵੇ ਅਤੇ ਸ਼ੈਨੀਟਾਇਜ਼ ਕੀਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਓ। ਉਨਾਂ ਕਿਹਾ ਕਿ ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜਿਸ ਤਰਾਂ ਪਹਿਲਾਂ ਲੋਕਾਂ ਨੇ ਜਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਕੋਰੋਨਾ ਮਹਾਂਮਾਰੀ ਵਿਰੁੱਧ ਸਹਿਯੋਗ ਕੀਤਾ ਸੀ, ਉਸੇ ਤਰਾਂ ਹੁਣ ਕੋਵਿਡ ਦੀ ਦੂਜੀ ਮਹਾਂਮਾਰੀ ਵਿਰੁੱਧ ਅਤੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਹਿਯੋਗ ਕੀਤਾ ਜਾਵੇ 

LEAVE A REPLY

Please enter your comment!
Please enter your name here