ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਰੋਸ਼ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਲਏ ਜਾ ਰਹੇ ਅਧਿਆਪਕ, ਵਿਦਿਆਰਥੀ ਅਤੇ ਸਕੂਲ ਮਾਰੂ ਫ਼ੈਸਲਿਆਂ ਦੇ ਵਿਰੋਧ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਪ੍ਰਿੰਸੀਪਲ ਅਮਨਦੀਪ ਸ਼ਰਮਾ, ਮੁਕੇਸ਼ ਗੁਜਰਾਤੀ ,ਜਤਿੰਦਰ ਸਿੰਘ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਅਧਿਆਪਕ ਵਰਗ ਨਵੀਂ ਸਿੱਖਿਆ ਨੀਤੀ ਦੇ ਨਾਂ ਤੇ ਸੈਕੰਡਰੀ ਸਕੂਲਾਂ ਵਿੱਚ ਸ਼ੁਰੂ ਹੋ ਰਹੀਆਂ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਅਤੇ ਬਹੁਤ ਹੀ ਸੰਘਰਸ਼ਾਂ ਤਹਿਤ ਉਸਾਰੇ ਪ੍ਰਾਇਮਰੀ ਡਾਇਰੈਕਟੋਰੇਟ ਦੇ ਉਜਾੜੇ ਦਾ ਪੂਰਨ ਵਿਰੋਧ ਕਰੇਗਾ ।ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸੈਂਕੜੇ ਹੀ ਪ੍ਰਾਇਮਰੀ ਅਧਿਆਪਕ ਜੋ ਆਪਣੀਆਂ ਬਦਲੀਆਂ ਉਡੀਕ ਰਹੇ ਹਨ ਦੇ ਮਸਲੇ ਵਿੱਚ ਨਿੱਜੀ ਤੌਰ ਤੇ ਦਖਲ ਦੇ ਕੇ ਇਹ ਹੋਈਆਂ ਬਦਲੀਆਂ ਜਲਦ ਲਾਗੂ ਕਰਾਉਣ ਅਤੇ ਪੰਜਾਬ ਭਰ ਵਿੱਚ ਲਗਪਗ ਅੱਸੀ ਪ੍ਰਤੀਸ਼ਤ ਤੋਂ ਵੱਧ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਪਈਆਂ ਪੋਸਟਾਂ ਪਦ ਉਨਤੀਆਂ ਰਾਹੀਂ ਤੁਰੰਤ ਭਰੀਆਂ ਜਾਣ ।

Advertisements

ਮੋਰਚੇ ਦੇ ਆਗੂ ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ ਅਤੇ ਸੁਨੀਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡਲ ਸਕੂਲਾਂ ਤੋਂ ਸ਼ਿਫਟ ਕੀਤੇ ਗਏ ਲਗਪਗ ਢਾਈ ਸੌ ਦੇ ਕਰੀਬ ਪੀਟੀਆਈ ਅਧਿਆਪਕਾਂ ਨੂੰ ਮੁੜ ਉਨ੍ਹਾਂ ਦੇ ਪਿਤਰੀ ਸਕੂਲਾਂ ਵਿੱਚ ਭੇਜਿਆ ਜਾਵੇ ਅਤੇ ਬਲਾਕ ਪ੍ਰਾਇਮਰੀ ਦਫ਼ਤਰਾਂ ਵਿੱਚ ਹਜ਼ਾਰਾਂ ਹੀ ਰੁਜ਼ਗਾਰ ਦੀ ਮੰਗ ਕਰ ਰਹੇ ਟ੍ਰੇਂਡ ਪੀਟੀਆਈ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇ ।ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਜੇਕਰ ਕੋਈ ਅਧਿਆਪਕ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਉਂਦਾ ਹੈ ਤਾਂ ਉਸ ਨੂੰ ਸਪੈਸ਼ਲ ਛੁੱਟੀ ਦਾ ਪ੍ਰਬੰਧ ਕੀਤਾ ਜਾਵੇ ।ਇਸ ਮੌਕੇ ਮੋਰਚੇ ਦੇ ਆਗੂਆਂ ਵੱਲੋਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਕੇਸ਼ ਕੁਮਾਰ ਰਾਹੀਂ ਦਿੱਤਾ ਗਿਆ ।ਇਸ ਮੌਕੇ ਲੈਕਚਰਾਰ ਹਰਵਿੰਦਰ ਸਿੰਘ, ਸੰਦੀਪ ਕੁਮਾਰ ,ਵਰਿੰਦਰ ਵਿੱਕੀ ,ਰਣਵੀਰ ਸਿੰਘ ,ਰਾਜਿੰਦਰ ਸਿੰਘ, ਹੰਸਰਾਜ ,ਅਸ਼ਨੀ ਕੁਮਾਰ ,ਅਨੁਪਮ ਰਤਨ, ਰਮੇਸ਼ ਕੁਮਾਰ ਬੱਗਾ , ਕੁਲਵਿੰਦਰ ਸਿੰਘ , ਮਨਦੀਪ ਸਿੰਘ ਸਮੇਤ ਅਨੇਕਾਂ ਅਧਿਆਪਕ ਸ਼ਾਮਿਲ ਸਨ।

LEAVE A REPLY

Please enter your comment!
Please enter your name here