ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਾਮੂਹਾਂ ਦੇ ਮੈਂਬਰਾਂ ਨੂੰ ਕਰੋਨਾ ਤੋਂ ਬਚਾਓ ਲਈ ਕੀਤਾ ਜਾ ਰਿਹਾ ਜਾਗਰੂਕ

ਪਠਾਨਕੋਟ(ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ. ਸਰਬਜੀਤ ਸਿੰਘ ਵਾਲੀਆਂ ਦੀ ਅਗਵਾਈ ਅਧੀਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇੱਕ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਪਿੰਡ ਪਿੰਡ ਪਹੁੰਚ ਕਰਕੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਰਾਜੇਸ ਕੁਮਾਰ ਜਿਲਾ ਇੰਚਾਰਜ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਕੀਤਾ। ਇਸ ਮੋਕੇ ਤੇ ਰਾਜੇਸ ਕੁਮਾਰੀ, ਸੰਧਿਆ ਦੇਵੀ, ਅੰਜੂ ਬਾਲਾ, ਅਨੁਰਾਧਾ, ਅਨੀਤਾ ਦੇਵੀ , ਮਨਜੀਤ ਸਿੰਘ ਆਦਿ ਹਾਜ਼ਰ ਸਨ।  

Advertisements

ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਬਮਿਆਲ ਬਲਾਕ ਦੇ ਪਿੰਡ ਖੋਜਕੀ ਚੱਕ ਵਿਖੇ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਉਨਾਂ ਦੱਸਿਆ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਗਰੂਪਾਂ ਦੇ ਮੈਂਬਰਾਂ ਨੂੰ ਕਰੋਨਾ ਤੋਂ ਬਚਾਓ ਲਈ ਜਿਵੈ ਮਾਸਕ ਪਾਉਂਣਾ, ਸਮਾਜਿੱਕ ਦੂਰੀ ਬਣਾ ਕੇ ਰੱਖਣਾ ਅਤੇ ਬਾਰ ਬਾਰ ਹੱਥਾਂ ਨੂੰ ਧੋਣਾ ਆਦਿ ਬਾਰੇ ਜਾਗਰੁਕ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਤਰਾਂ ਦੇ ਕਰੋਨਾ ਬੀਮਾਰੀ ਦੇ ਲੱਛਣ ਹੋਣ ਤੇ ਤੁਰੰਤ ਜਾਂਚ ਕਰਵਾਉਂਣ ਅਤੇ ਵੈਕਸੀਨੇਸ਼ਨ ਕਰਵਾਉਂਣ ਬਾਰੇ ਵੀ ਜਾਗਰੁਕ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਆਉਂਣ ਵਾਲੇ ਸਮੇਂ ਦੋਰਾਨ ਜਿਲਾ ਪਠਾਨਕੋਟ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣਾਏ 850 ਸਵੈ ਸਹਾਇਤਾ ਸਮੂਹਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾ ਕੇ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here