ਕੋਰਟ ਕੰਪਲੈਕਸ: ਵੈਕਸੀਨੇਸ਼ਨ ਕੈਂਪ ਵਿੱਚ 300 ਅਧਿਕਾਰੀਆਂ ਤੇ ਕਰਮਚਾਰੀ ਨੇ ਕਰਵਾਇਆ ਟੀਕਾਕਰਨ: ਜ਼ਿਲ੍ਹਾ ਤੇ ਸ਼ੈਸ਼ਨ ਜੱਜ

ਫਿਰੋਜ਼ਪੁਰ(ਦ ਸੱਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਕੋਰਟ ਕੰਪਲੈਕਸ ਫਿਰੋਜ਼ਪੁਰ ਵਿਖੇ ਜੁਡੀਸ਼ੀਅਲ ਅਫਸਰ, ਸਟਾਫ ਅਤੇ ਵਕੀਲ ਸਾਹਿਬਾਨਾਂ ਲਈ ਕੋਵਿਡ ਵੈਕਸੀਨ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਲਗਭਗ 300 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਟੀਕਾਕਰਨ ਕਰਵਾਇਆ।

Advertisements

ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ  ਦੱਸਿਆ ਕਿ ਸੀ.ਜੇ.ਐਮ. ਮੈਡਮ ਏਕਤਾ ਉਪਲ ਅਤੇ ਡਾ. ਸਤਪਾਲ ਦੇ ਸਹਿਯੋਗ ਸਦਕਾ ਇਹ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਵਧੀਕ ਜ਼ਿਲ੍ਹਾ ਤੇ ਸ਼ੈਸ਼ਲ ਜੱਜ ਗੁਰਮੋਹਨ ਸਿੰਘ ਨੇ ਟੀਕਾ ਲਗਵਾ ਕੇ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ19 ਦੀ ਰੋਕਥਾਮ ਲਈ ਵੈਕਸੀਨੇਸ਼ਨ ਕਰਵਾਉਣਾ ਸਾਰਿਆਂ ਲਈ ਲਾਜਮੀ ਹੈ ਜਿਸ ਤਹਿਤ ਸ਼ੁਕਰਵਾਰ 30 ਅਪ੍ਰੈਲ ਨੂੰ ਸਿਹਤ ਵਿਭਾਗ ਵੱਲੋਂ ਕੋਰਟ ਕੰਪਲੈਕਸ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਹੋਣ ਦੇ ਬਾਅਦ ਵੀ ਸਾਨੂੰ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।  ਕੇ ਸਮੂਹ ਕੋਰਟ ਦੇ ਸਟਾਫ ਨੂੰ ਹਦਾਇਤਾਂ ਮੁਤਾਬਿਕ ਟੀਕਾਕਰਨ ਕੀਤਾ ਜਾਵੇਗਾ.

LEAVE A REPLY

Please enter your comment!
Please enter your name here