ਹੁਸ਼ਿਆਰਪੁਰ ਵਿੱਚ 214 ਨਵੇ ਪਾਜੇਟਿਵ ਮਰੀਜ, 05 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2345 ਨਵੇ ਸੈਪਲ ਲੈਣ ਨਾਲ ਅਤੇ 3152 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  214  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18898 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 448451 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  429290 ਸੈਪਲ  ਨੈਗਟਿਵ,  ਜਦ ਕਿ 1883  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 727  ਹੈ । ਐਕਟਿਵ ਕੇਸਾ ਦੀ ਗਿਣਤੀ  1869  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 17822 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 214  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 14 ਪਾਜੇਟਿਵ ਮਰੀਜ ਹਨ, ਤੇ  ਬਾਕੀ 200 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 05 ਮੌਤ ਹੋਈ ਹੈ (1) 61 ਸਾਲਾ ਔਰਤ ਵਾਸੀ ਹਰਮੋਆ, ਦੀ ਮੌਤ ਨਿਜੀ ਹਸਪਤਾਲ ਚੰਡੀਗੜ  (2) 65 ਸਾਲਾ ਔਰਤ ਵਾਸੀ ਹਾਜੀਪੁਰ ਦੀ ਮੌਤ ਮੌਡੀਕਲ ਕਾਲਿਜ ਅਮ੍ਰਿਤਸਰ  (3) 50 ਸਾਲਾ ਪੁਰਸ਼  ਵਾਸੀ ਪਿਪਲਾਵਾਲਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ(4) 52 ਪੁਰਸ਼ ਵਾਸੀ ਮਹਿਦੀ ਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ (5) 50 ਸਾਲਾ ਪੁਰਸ਼ ਵਾਸੀ ਪੁਰਹੀਰਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ   ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here