ਖਰੀਦ ਕੀਤੀ ਗਈ ਕਣਕ ਦੀ 90 ਫੀਸਦੀ ਹੋ ਚੁੱਕੀ ਹੈ ਅਦਾਇਗੀ: ਹਿਮਾਂਸੂੰ ਕੁੱਕੜ

ਫਿਰੋਜ਼ਪੁਰ 30 ਅਪ੍ਰੈਲ 2021: ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਹਿਮਾਂਸੂੰ ਕੁੱਕੜ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿੱਖੇ 725864 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 721574 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ 90 ਫੀਸਦੀ ਤੋਂ ਜ਼ਿਆਦਾ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਸਪਲਾਈ ਜਾਰੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ  29 ਅਪ੍ਰੈਲ ਤੱਕ 721574  ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 244905 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 17891 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 189997 ਮੀਟਿ੍ਰਕ ਟਨ, ਪਨਸਪ ਵੱਲੋਂ 167845 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 99816 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 1120 ਮੀਟਰਕ ਟਨ ਕਣਕ ਖ਼ਰੀਦੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਖਰੀਦੀ ਗਈ ਕਣਕ ਦੀ 90 ਫੀਸਦੀ ਤੋਂ ਜ਼ਿਆਦਾ ਅਦਾਇਗੀ ਹੋ ਚੁੱਕੀ ਹੈ ਅਤੇ ਲਿਫਟਿੰਗ ਵਿੱਚ ਵੀ  ਹੋਰ ਤੇਜ਼ੀ ਲਿਆਂਦੀ ਗਈ ਹੈ।  ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here