ਦਾਣਾ ਮੰਡੀਆਂ ਵਿੱਚ ਪਹੁੰਚੀ 48798 ਮੀਟਰਿਕ ਟਨ ਕਣਕ, 48052 ਮੀਟਰਿਕ ਟਨ ਕਣਕ ਦੀ ਖਰੀਦ

ਪਠਾਨਕੋਟ 30 ਅਪ੍ਰੈਲ 2021:–ਜਿਲਾ ਪਠਾਨਕੋਟ ਵਿੱਚ ਕਿਸਾਨਾਂ ਦੀ ਮਿਹਨਤ ਦਾ ਦਾਣਾ ਦਾਣਾ ਖਰੀਦਣ ਲਈ 15 ਸਥਾਈ ਅਤੇ 6 ਸਬ ਯਾਰਡ ਸਥਾਪਤ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸਾਨੀ ਨਹੀਂ ਆਉਂਣ ਦਿੱਤੀ, ਇਸ ਤੋਂ ਇਲਾਵਾ ਕਿਸੇ ਵੀ ਕਿਸਾਨ ਨੂੰ ਜਿਆਦਾ ਦੇਰ ਕਣਕ ਵੇਚਣ ਲਈ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਹੁਣ ਤੱਕ ਜਿਲਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 48798 ਮੀਟਰਿਕ ਟਨ ਕਣਕ ਪਹੁੰਚੀ  ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ 48052 ਵੱਲੋਂ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। 

Advertisements

ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ । ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 19479 ਮੀਟਰਿਕ ਟਨ, ਮਾਰਕਫੈਡ  ਵੱਲੋਂ 5381 ਮੀਟਰਿਕ ਟਨ, ਪਨਸਪ ਵੱਲੋਂ 6855 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5674 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 10663 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜਿਲਾ ਪਠਾਨਕੋਟ ਦੇ ਕਿਸਾਨਾਂ ਵਿੱਚ ਵੀ ਫਸਲ ਨਾਲੋ ਨਾਲ ਵਿਕਰੀ ਹੋਣ ਅਤੇ ਅਦਾਇਗੀ ਸਿੱਧੇ ਤੋਰ ਤੇ ਖਾਤਿਆਂ ਵਿੱਚ ਆਉਂਣ ਨਾਲ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਉਨਾਂ ਕਿਹਾ ਕਿ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਕਿਸਾਨ, ਆਢਤੀ, ਮਜਦੂਰ, ਅਧਿਕਾਰੀਆਂ ਆਦਿ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। 

LEAVE A REPLY

Please enter your comment!
Please enter your name here