ਜ਼ਿਲ੍ਹੇ ’ਚ ਹੋਈ ਹੁਣ ਤੱਕ 204864 ਮੀਟ੍ਰਿਕ ਟਨ ਕਣਕ ਦੀ ਖਰੀਦ : ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਤੇ ਵੇਚੀ ਗਈ ਫਸਲ ਦੀ ਅਦਾਇਗੀ ਸਬੰਧੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 205527 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ 204864 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 296.95 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 43675 ਮੀਟ੍ਰਿਕ ਟਨ, ਮਾਰਕਫੈਡ ਵਲੋਂ 47223, ਪਨਸਪ ਵਲੋਂ 37670, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 30359 ਅਤੇ ਐਫ.ਸੀ.ਆਈ. ਵਲੋਂ 45927 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਨਗਰੇਨ ਵਲੋਂ ਹੁਣ ਤੱਕ 80.78 ਕਰੋੜ ਰੁਪਏ, ਮਾਰਕਫੈਡ ਵਲੋਂ 84.23 ਕਰੋੜ, ਪਨਸਪ ਵਲੋਂ 58.17 ਕਰੋੜ ਰੁਪਏ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 46.91 ਕਰੋੜ  ਰੁਪਏ ਅਤੇ ਐਫ.ਸੀ.ਆਈ. ਵਲੋਂ 26.17 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ 72 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਨਿਰਧਾਰਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਣ, ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਤੇ ਸੈਨੇਟਾਈਜਰ ਦੀ ਸੁਵਿਧਾ ਯਕੀਨੀ ਬਣਾਈ ਜਾ ਰਹੀ ਹੈ।  

Advertisements

LEAVE A REPLY

Please enter your comment!
Please enter your name here