ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਿਆਂ ਲਈ ਰਜਿਸਟ੍ਰੇਸ਼ਨ ਕਰਨਾ ਲਾਜਮੀ: ਡਿਪਟੀ ਕਮਿਸਨਰ

ਪਠਾਨਕੋਟ: 30 ਅਪ੍ਰੈਲ 2021:--ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜੀਟਲ ਭਾਵ ਪੀ.ਓ.ਐਸ. ਮਸੀਨਾਂ ਰਾਹੀਂ ਹੋਵੇਗੀ। ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸਨ ਸਰਟੀਫਿਕੇਟ ਲਾਜਮੀ ਕੀਤਾ ਗਿਆ ਹੈ। ਵੈਕਸੀਨੇਸਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਅਗੇਤੀ ਪ੍ਰਵਾਨਗੀ ਮੋਬਾਇਲ ਐਪ *ਐਮਸੇਵਾ ਕੋਵਾ*, ਵੈਬਸਾਈਟ  dgrpg.punjab.gov.in/sewa-kendras/   ਜਾਂ ਮੋਬਾਇਲ ਨੰਬਰ 8968593812, 8968593813 *ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।

Advertisements

ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸਾਹਿਤ ਕੀਤਾ ਜਾਵੇਗਾ।   

LEAVE A REPLY

Please enter your comment!
Please enter your name here